- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ
ਸਬਸਿਡੀ ਦੇ ਘੇਰੇ ‘ਚ ਵਾਪਸ 1.17 ਲੱਖ ਪਰਿਵਾਰਾਂ ਨੂੰ ਲਿਆਉਣ ਦਾ ਉਦੇਸ਼, ਕੁੱਲ 17.76 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ
ਚੰਡੀਗੜ – ਪੰਜਾਬ ਸਰਕਾਰ ਨੇ ਅਨੁਸੂਚਿਤ ਜਾਂਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਲਈ ਬਿਜਲੀ ਖਪਤ ਦੀ ਸਾਲਾਨਾ ਉਪਰਲੀ ਹੱਦ 3000 ਯੂਨਿਟ ਹਟਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨਾਂ ਸ਼੍ਰੇਣੀਆਂ ਦੇ ਸਾਰੇ ਘਰੇਲੂ ਖਪਤਕਾਰ ਮੁਫਤ ਵਿੱਚ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਇਸ ਫੈਸਲੇ ਨਾਲ 1.17 ਲੱਖ ਘਰੇਲੂ ਖਪਤਕਾਰ ਵਾਪਸ ਇਸ ਸਕੀਮ ਦੇ ਹੇਠ ਆ ਜਾਣਗੇ ਜੋ ਕਿ ਉਪਰਲੀ ਹੱਦ ਲਾਗੂ ਕਰਕੇ ਇਸ ਘੇਰੇ ਵਿੱਚੋਂ ਬਾਹਰ ਚਲੇ ਗਏ ਸਨ। ਇਸ ਦੇ ਨਾਲ ਸਰਕਾਰੀ ਖਜਾਨੇ ‘ਤੇ 163 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਫੈਸਲੇ ਦੇ ਨਾਲ ਇਨਾਂ ਸ਼੍ਰੇਣੀਆਂ ਦੇ ਸਾਰੇ ਖਪਤਕਾਰਾਂ ਨੂੰ ਦੋ ਮਹੀਨੇ ਬਾਅਦ ਆਉਂਦੇ ਬਿਲ ਦੇ ਆਧਾਰ ‘ਤੇ ਕੇਵਲ 200 ਯੂਨਿਟ ਪ੍ਰਤੀ ਮਹੀਨੇ ਤੋਂ ਵੱਧ ਖਪਤ ਕੀਤੇ ਯੂਨਿਟਾਂ ਲਈ ਭੁਗਤਾਨ ਕਰਨਾ ਪਵੇਗਾ।ਇਸ ਦੇ ਨਾਲ ਐਸ.ਸੀ. ਘਰੇਲੂ ਖਪਤਕਾਰਾਂ, ਗੈਰ-ਐਸ.ਸੀ. ਬੀ.ਪੀ.ਐਲ. ਘਰੇਲੂ ਖਪਤਕਾਰਾਂ, ਪੱਛੜੀਆਂ ਸ਼੍ਰੇਣੀਆਂ ਦੇ ਘਰੇਲੂ ਖਪਤਕਾਰਾਂ ਦੇ 17.76 ਲੱਖ ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਸਬੰਧ ਵਿੱਚ ਪ੍ਰਵਾਨਿਤ ਲੋਡ ਇੱਕ ਕਿਲੋ ਵਾਟ ਤੱਕ ਹੋਵੇਗਾ। ਇਸ ਦੇ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 1253 ਕਰੋੜ ਰੁਪਏ ਦਾ ਸਬਸਿਡੀ ਦਾ ਬੋਝ ਪਵੇਗਾ। ਮੰਤਰੀ ਮੰਡਲ ਨੇ ਇਸ ਸਕੀਮ ਦੇ ਹੇਠ ਇਨਕਮ ਟੈਕਸ ਅਦਾ ਕਰਨ ਵਾਲੇ ਸਾਰਿਆਂ ‘ਤੇ ਪ੍ਰਤੀ ਮਹੀਨਾ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਪ੍ਰਾਪਤ ਕਰਨ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ।


