- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ
ਕਮਿਊਨਿਟੀ ਹੈਲਥ ਅਫ਼ਸਰ ਘੇਰਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਯਕੀਨੀ ਕਰਨ
ਚੰਡੀਗੜ – ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ‘ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਬਾਰੇ ਇੱਕ ਪ੍ਰੈੱਸ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਦੋ ਹਫਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ 2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਤ ਜਲਿੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜਲਿੇ ਦਾ ਨੋਡਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਰੈਪਿਡ ਐਟੀਜਨ ਟੈਸਟ ਯਕੀਨੀ ਸਾਰੇ ਜ਼ਿਲਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਸ. ਸਿੱਧੂ ਨੇ ਕਿਹਾ ਕਿ ਕਮਿਨਿਊ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ। ਸਿਹਤ ਵਿਭਾਗ ਵੱਲੋਂ ਇਹਨਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਹਨਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ/ਸਾਹ ਸਬੰਧੀ ਗੰਭੀਰ ਇੰਫੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੀਤੀ ਜਾਵੇਗੀ।ਸ. ਸਿੱਧੂ ਨੇ ਕਿਹਾ ਕਿ ਬਲਾਕ ਪੱਧਰ ‘ਤੇ ਐਸਡੀਐਮ/ਐਸਐਮਓ ਅਤੇ ਬੀਡੀਪੀਓ ਦੇ ਨਾਲ 3 ਮੈਂਬਰੀ ਕਮੇਟੀ ਗਠਨ ਕਰਨਗੇ ਅਤੇ ਇਸ ਕਮੇਟੀ ਵੱਲੋਂ ਪਿੰਡਾਂ ਵਿੱਚ ਕੋਰੋਨਾ ਸੈਪਲਿੰਗ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਅਤੇ ਸਵੈ-ਇਛੁੱਕ ਨੌਜਵਾਨ ਸਾਮਲ ਹੋਣਗੇ।ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ / ਗਲਤ ਜਾਣਕਾਰੀ ਬਾਰੇ ਜਾਗਰੂਕ ਕਰੇਗਾ ਅਤੇ ਟੀਕਾਕਰਨ ਤੋਂ ਝਿਜਕ ਨੂੰ ਘਟਾਉਣ ਲਈ ਬਲਾਕ ਦੇ ਸਾਰੇ ਪਿੰਡਾਂ ਦਾ ਦੌਰਾ ਕਰੇਗਾ। ਉਹਨਾਂ ਅੱਗੇ ਕਿਹਾ ਕਿ ਇਹ ਪੇਂਡੂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ ਰੋਕਥਾਮ ਉਪਾਵਾਂ ਅਤੇ ਕੋਵਿਡ ਦਿਸਾ ਨਿਰਦੇਸਾਂ ਬਾਰੇ ਜਾਗਰੂਕ ਕਰੇਗਾ।ਇਸ ਮਿਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਆਸਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ। ਉਨਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾਣਗੇ।ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ (ਪੀ.ਐੱਚ.ਸੀ.), ਸਿਹਤ ਤੰਦਰੁਸਤੀ ਕੇਂਦਰ (ਐਚ.ਡਬਲਯੂ.ਸੀ.) ਅਤੇ ਉਪ-ਕੇਂਦਰਾਂ ਨੂੰ ਰੈਪਿਡ ਐਂਟੀਜੇਨ ਕਿੱਟਸ, ਮਿਸਨ ਫ਼ਤਿਹ ਕਿੱਟਾਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰਜ, ਡਿਜੀਟਲ ਥਰਮਾਮੀਟਰਜ਼, ਸੈਨੀਟਾਈਜਰਜ, ਮਾਸਕ ਅਤੇ ਹੋਰ ਲੋੜੀਂਦੇ ਉਪਕਰਣ ਮੁਹੱਈਆ ਕਰਵਾਏ ਜਾਣਗੇ।ਉਨਾਂ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ।


