- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ।ਸ੍ਰੀ ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ।ਉਨਾਂ ਦੱਸਿਆ ਕਿ ਨਵੇਂ ਫੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ਏ.ਸੀ. ਬੱਸਾਂ ਵਿੱਚ ਮਿਲਣ ਵਾਲੀ ਮੁਫ਼ਤ ਸਫਰ ਸਹਲਤ ਦਾ ਦਾਇਰਾ ਵਧਾਉਂਦੇ ਹੋਏ ਇਸ ਮੁਫ਼ਤ ਸਫਰ ਸਹੂਲਤ ਵਿੱਚ ਉਨਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਸਮੇਤ ਸੁਤੰਤਰਤਾ ਸੈਨਾਨੀਆਂ ਦੇ ਤੀਸਰੀ ਪੀੜੀ ਤੱਕ ਦੇ ਸਾਰੇ ਯੋਗ ਵਾਰਸਾਂ ਲੜਕਾ/ਲੜਕੀ, ਪੋਤਾ/ਪੋਤੀ, ਦੋਹਤਾ/ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਸ੍ਰੀ ਸੋਨੀ ਨੇ ਦੱਸਿਆ ਕਿ ਇਸ ਸਬੰਧੀ ਸੁਤੰਤਰਤਾ ਸੈਨਾਨੀ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ।


