- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ ਮਨਾਏਗੀ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ
ਪ੍ਰਮੁੱਖ ਸਕੱਤਰ ਟਰਾਂਸਪੋਰਟ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗੀ ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ੍ਰੀ ਕੇ ਸਿਵਾ ਪ੍ਰਸਾਦ ਵੱਲੋਂ ਅੱਜ ਇਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ 30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਉਣ ਲਈ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ। ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਹੋਈ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਸਪਤਾਹ ਨੂੰ ਮਨਾਉਣ ਦਾ ਮਕਸਦ ਸੂਬਾ ਵਾਸੀਆਂ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਉਨਾਂ ਕਿਹਾ ਕਿ ਸੜਕੀ ਹਾਦਸਿਆਂ ਪਿੱਛੇ ਕਾਰਨ ਅਣਗਹਿਲੀ ਅਤੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੁੰਦਾ ਜਿਸ ਲਈ ਲੋਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਇਸ ਸਪਤਾਹ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗ ਮਿਲ ਕੇ ਮੁਹਿੰਮ ਚਲਾਉਣ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਸਭ ਤੋਂ ਮਹੱਤਵਪੂਰਨ ਕੰਮ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ ਜਿਸ ਵਿੱਚ ਟ੍ਰੈਫਿਕ ਵਿੰਗ ਵੱਲੋਂ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰ ਕੇ ਉਥੇ ਵਧੇਰੇ ਚੌਕਸੀ ਵਰਤੀ ਜਾਵੇ, ਓਵਰ ਲੋਡਿੰਗ, ਓਵਰ ਸਪੀਡਿੰਗ, ਲਾਲ ਬੱਤੀ ਟੱਪਣ, ਸੀਟ ਬੈਲਟ ਜਾਂ ਹੈਲਮਟ ਤੋਂ ਬਿਨਾਂ ਵਾਹਨ ਚਲਾਉਣ ਵਾਲੇ, ਨਸ਼ਾ ਕਰ ਕੇ ਅਤੇ ਮੋਬਾਈਲ ਨਾਲ ਵਾਹਨ ਚਲਾਉਣ ਵਾਲੇ ਚਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸੇ ਤਰਾਂ ਸਕੂਲਾਂ ਨੇੜੇ ਖਾਸ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਵਾਹਨਾਂ ਉਪਰ ਰਿਫਲੈਕਟਰ ਲਗਾਏ ਜਾਣਗੇ, ਖਾਸ ਕਰ ਕੇ ਖੰਡ ਮਿੱਲਾਂ ਦੇ ਬਾਹਰ ਗੰਨਾ ਲਿਆਉਣ ਵਾਲੀਆਂ ਟਰਾਲੀਆਂ ਨੂੰ ਕਵਰ ਕੀਤਾ ਜਾਵੇਗਾ। ਸ੍ਰੀ ਪ੍ਰਸਾਦ ਨੇ ਕਿਹਾ ਕਿ 4 ਫਰਵਰੀ ਨੂੰ ਸੂਬਾ ਪੱਧਰੀ ਸਮਾਰੋਹ ਨਾਲ ਸਪਤਾਹ ਦੀ ਸ਼ੁਰੂਆਤ ਹੋਵੇਗੀ ਅਤੇ ਉਸ ਤੋਂ ਬਾਅਦ ਵੱਖ-ਵੱਖ ਜ਼ਿਲਾ ਹੈਡ ਕੁਆਟਰਾਂ ਉਪਰ ਸਮਾਗਮ ਹੋਣਗੇ। ਉਨਾਂ ਕਿਹਾ ਕਿ ਸਮਾਪਤੀ ਉਪਰ ਹਰ ਜ਼ਿਲੇ ਵਿੱਚ ਇਕ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਸੜਕ ਸੁਰੱਖਿਆ ਲਈ ਵਿਸ਼ੇਸ਼ ਕੰਮ ਕਰਨ ਵਾਲਿਆਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸੜਕ ਸੁਰੱਖਿਆ ਲਈ ਕੰਮ ਕਰਦੀਆਂ ਗੈਰ ਸਰਕਾਰੀ ਸੰਸਥਾਵਾਂ ਵੀ ਇਸ ਸਪਤਾਹ ਦਾ ਹਿੱਸਾ ਹੋਣਗੀਆਂ। ਉਨਾਂ ਸਬੰਧਤ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਨਾਂ ਨੂੰ ਸੌਂਪੀ ਗਏ ਕੰਮ ਸਹੀ ਤਰਾਂ ਨੇਪਰੇ ਚਾੜੇ ਜਾਣ ਤਾਂ ਜੋ ਇਸ ਸਪਤਾਹ ਨੂੰ ਮਨਾਉਣ ਦਾ ਮਕਸਦ ਸਫਲ ਹੋ ਸਕੇ। ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ, ਸਿਹਤ ਵਿਭਾਗ ਤੋਂ ਵਿਸ਼ੇਸ਼ ਸਕੱਤਰ ਸ੍ਰੀ ਪੁਨੀਤ ਗੋਇਲ, ਸਕੂਲ ਸਿੱਖਿਆ ਵਿਭਾਗ ਤੋਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤ ਸਿੰਘ, ਸਹਾਇਕ ਟਰਾਂਸਪੋਰਟ ਅਫਸਰ ਸ੍ਰੀ ਸੁਖਵਿੰਦਰ ਸਿੰਘ, ਉਚੇਰੀ ਸਿੱਖਿਆ ਵਿਭਾਗ ਤੋਂ ਡਿਪਟੀ ਡਾਇਰੈਕਟਰ ਸ੍ਰੀ ਅਸ਼ੋਕ ਲੋਹਗੜੀ, ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਤੋਂ ਡੀ.ਐਸ.ਪੀ. ਸ੍ਰੀ ਗੁਰਸ਼ਰਨਜੀਤ ਸਿੰਘ, ਟ੍ਰੈਫਿਕ ਸਲਾਹਕਾਰ ਸ੍ਰੀ ਨਵਦੀਪ ਅਸੀਜਾ, ਲੋਕ ਸੰਪਰਕ ਵਿਭਾਗ ਤੋਂ ਪੀ.ਆਰ.ਓ. ਸ੍ਰੀ ਨਵਦੀਪ ਸਿੰਘ ਗਿੱਲ ਵੀ ਹਾਜ਼ਰ ਸਨ।


