- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਤ ਦੀ ਕਾਬਲੀਅਤ ਤੇ ਪੂਰਾ ਭਰੋਸਾ ਹੈ : ਕੋਹਲੀ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਆਲੋਚਨਾਵਾਂ ਦਾ ਸ਼ਿਕਾਰ ਰਿਸ਼ਭ ਪੰਤ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਇਸ ਨੌਜਵਾਨ ਵਿਕਟਕੀਪਰ ਬੱਲੇਬਾਜ਼ ਨੂੰ ਅਲੱਗ-ਥਲੱਗ ਮਹਿਸੂਸ ਨਹੀਂ ਕਰਨ ਦੇਵੇਗਾ। ਚੰਗੀ ਸ਼ੁਰੂਆਤ ਨੂੰ ਵੱਡੀ ਪਾਰੀ ਵਿਚ ਬਦਲਣ ਵਿਚ ਅਸਫਲ ਰਹਿਣ ਤੇ ਕਮਜ਼ੋਰ ਵਿਕਟਕੀਪਿੰਗ ਕਾਰਣ ਪੰਤ ਨੂੰ ਪਿਛਲੇ ਕੁਝ ਸਮੇਂ ਵਿਚ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਹਾਲ ਹੀ ਵਿਚ ਡੀ. ਆਰ. ਐੱਸ. ਨੂੰ ਲੈ ਕੇ ਖਰਾਬ ਫੈਸਲਿਆਂ ਕਾਰਣ ਵੀ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਕਈ ਸਾਬਕਾ ਖਿਡਾਰੀਆਂ ਨੇ ਕਿਹਾ ਕਿ ਉਸਦੇ ਕੋਲ ਖੁਦ ਨੂੰ ਸਾਬਤ ਕਰਨ ਲਈ ਹੁਣ ਵੱਧ ਸਮਾਂ ਨਹੀਂ ਹੈ।ਕੋਹਲੀ ਨੇ ਕਿਹਾ, ”ਸਾਨੂੰ ਨਿਸ਼ਚਿਤ ਤੌਰ ‘ਤੇ ਰਿਸ਼ਭ ਦੀ ਸਮਰੱਥਾ ‘ਤੇ ਭਰੋਸਾ ਹੈ। ਜਿਵੇਂ ਕਿ ਤੁਸੀਂ ਕਿਹਾ ਕਿ ਇਹ ਖਿਡਾਰੀ ਦੀ ਜ਼ਿੰਮੇਵਾਰੀ ਵੀ ਹੈ ਕਿ ਉਹ ਚੰਗਾ ਪ੍ਰਦਰਸ਼ਨ ਕਰੇ ਪਰ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਸ ‘ਤੇ ਦਬਾਅ ਨਾ ਬਣਾਈਏ, ਉਸਦਾ ਸਮਰਥਨ ਕਰੀਏ।


