- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਿਰਕਿਆਂ ਵਿੱਚ ਪਾੜ ਪਾਉਣ ਵਾਲੇ ਕਾਮਯਾਬ ਨਹੀਂ ਹੋਣਗੇ ਮਮਤਾ
ਗੰਗਾਰਾਮਪੁਰ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਭਾਈਚਾਰੇ ਨੂੰ ਦੂਸਰੇ ਖ਼ਿਲਾਫ਼ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸਾਵਧਾਨ ਕਰਦਿਆਂ ਅੱਜ ਕਿਹਾ ਕਿ ਲੋਕਾਂ ਵਿਚ ਪਾੜ ਪਾਉਣ ਦੀ ਸਾਜਿਸ਼ ਰਚਣ ਵਾਲਿਆਂ ਨੂੰ ਸਫਲਤਾ ਨਹੀਂ ਮਿਲੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਡਿਜੀਟਲ ਰਾਸ਼ਨ ਕਾਰਡਾਂ ਨੂੰ ਹਰ ਹਾਲਤ ਵਿੱਚ ਪਹੁੰਚ ਵਿੱਚ ਰੱਖਣ ਲਈ ਕਿਹਾ। ਇਥੇ ਦੱਖਣੀ ਦਿਨਾਜਪੁਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੌਮੀ ਨਾਗਰਿਕਤਾ ਰਜਿਸਟਰ ਲਾਗੂ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, ‘‘ਜੇ ਤੁਹਾਡੇ ਕੋਲ ਨਾਗਰਿਕਤਾ ਦਾ ਸਬੂਤ, ਦਸਤਾਵੇਜ਼ ਜਿਵੇਂ ਰਾਸ਼ਨ ਕਾਰਡ ਤੇ ਚੋਣ ਸ਼ਨਾਖ਼ਤੀ ਕਾਰਡ ਹੈ ਤਾਂ ਤੁਸੀਂ ਉਨ੍ਹਾਂ ਲੋਕਾਂ ਤੋਂ ਗੁੰਮਰਾਹ ਨਾ ਹੋਣਾ ਜੋ ਫਿਰਕਿਆਂ ਨੂੰ ਵੰਡਣਾ ਚਾਹੁੰਦੇ ਹਨ।’’


