- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਿਲਿਪਸ ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ
ਐਸ. ਏ. ਐਸ ਨਗਰ – ਫਿਲਿਪਸ ਲਾਈਟਿੰਗ ਇੰਡੀਆ ਲਿਮ: ਮੁਹਾਲੀ ਦੇ ਵਰਕਰਾਂ ਨੇ ਕੰਪਨੀ ਦੇ ਗੇਟ ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੰਪਨੀ ਪ੍ਰੰਬਧਕਾਂ ਅਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਖਿਲਾਫ ਜਮ੍ਹ ਕੇ ਨਾਅਰੇਬਾਜ਼ੀ ਕੀਤੀ| ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਵਿਨੋਦ ਚੁੱਘ ਮੀਤ ਪ੍ਰਧਾਨ ਪੰਜਾਬ ਏਟਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੰਪਨੀ ਪ੍ਰਬੰਧਕਾਂ ਵੱਲੋਂ ਕੰਪਨੀ ਨੂੰ ਬਿਨਾਂ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੀ ਮਨਜੂਰੀ ਬਿਨਾ ਕੰਪਨੀ ਨੂੰ ਬੰਦ ਕਰ ਦਿੱਤਾ ਹੈ| ਉਨ੍ਹਾਂ ਦੱਸਿਆ ਕੰਪਨੀ ਵਿੱਚ 1500 ਕਿਰਤੀ ਕੰਮ ਕਰਦੇ ਸਨ, ਜੋ ਪ੍ਰਬੰਧਕਾਂ ਦੀ ਕਾਰਵਾਈ ਕਾਰਨ ਬੇਰੁਜ਼ਗਾਰ ਹੋ ਗਏ ਹਨ ਅਤੇ ਇਸ ਨਾਂਲ ਪੰਜਾਬ ਸਰਕਾਰ ਨੂੰ ਵੀ ਬਹੁਤ ਵੱਡਾ ਘਾਟਾ ਪਵੇਗਾ, ਕਿਉਂਕਿ ਪੰਜਾਬ ਸਰਕਾਰ ਨੂੰ ਕੰਪਨੀ ਤੋਂ ਹਰ ਮਹੀਨੇ ਕਈ ਕਰੋੜਾਂ ਰੁਪਏ ਟੈਕਸ ਆਉਂਦਾ ਸੀ| ਉਹਨਾਂ ਇਲਜਾਮ ਲਗਾਇਆ ਕਿ ਪ੍ਰਬੰਧਕਾਂ ਵੱਲੋਂ ਕਿਰਤੀਆਂ ਤੋਂ ਜਬਰਦਸਤੀ ਅਸਤੀਫੇ ਲਏ ਗਏ ਹਨ ਜਿਸ ਬਾਰੇ ਕਿਰਤੀਆਂ ਵੱਲੋਂ ਐਸ ਐਸ ਪੀ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ ਅਤੇ ਕਿਰਤੀਆਂ ਨੂੰ ਛਾਂਟੀ ਮੁਆਵਜਾ ਵੀ ਪੂਰਾ ਨਹੀਂ ਦਿੱਤਾ ਗਿਆ ਹੈ|


