- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਿਲੀਸਤੀਨ ’ਚ ਇਜ਼ਰਾਈਲ ਵੱਲੋਂ ਕੀਤੇ ਹਵਾਈ ਹਮਲਿਆਂ ’ਚ ਚਾਰ ਦੀ ਮੌਤ
ਨੇਤਨਯਾਹੂ ਵੱਲੋਂ ਵੱਡੇ ਹਮਲੇ ਜਾਰੀ ਰੱਖਣ ਦੇ ਹੁਕਮ
ਗਾਜ਼ਾ – ਇਜ਼ਰਾਈਲ ਅਤੇ ਫਿਲੀਸਤੀਨ ਵਿਚਾਲੇ ਜਾਰੀ ਸੰਘਰਸ਼ ਦੌਰਾਨ ਇਜ਼ਰਾਈਲ ਨੇ ਗਾਜ਼ਾ ਸਰਹਦ ’ਤੇ ਹਵਾਈ ਹਮਲੇ ਕੀਤੇ ਹਨ, ਜਿਸ ਵਿਚ ਹੁਣ ਤਕ ਚਾਰ ਫਿਲੀਸਤੀਨੀਆਂ ਦੀ ਮੌਤ ਹੋ ਗਈ ਹੈ। ਫਿਲੀਸਤੀਨ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਜ ਮਰਨ ਵਾਲਾ ਇਕ 25 ਸਾਲਾ ਨੌਜਵਾਨ ਸੀ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਦਿਨ ਵੇਲੇ ਹੋਏ ਹਵਾਈ ਹਮਲਿਆਂ ’ਚ ਇਕ ਗਰਭਵਤੀ ਮਹਿਲਾ ਅਤੇ ਉਸ ਦੇ ਬਚੇ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਸੰਘਰਸ਼ ਉਸ ਸਮੇਂ ਸ਼ੁਰੂ ਹੋਇਆ, ਜਦੋਂ ਇਜ਼ਰਾਈਲ ਨੇ ਕਿਹਾ ਕਿ ਗਾਜ਼ਾ ਸਰਹਦ ਵਲੋਂ ਇਜ਼ਰਾਈਲ ’ਚ ਕਈ ਰਾਕੇਟ ਦਾਗੇ ਗਏ ਹਨ। ਇਸ ਦੇ ਜਵਾਬ ਵਿਚ ਇਜ਼ਰਾਈਲ ਦੇ ਸੁਰਖਿਆ ਬਲਾਂ ਨੇ ਹਮਾਸ ਅਤੇ ਹੋਰ ਅਤਵਾਦੀ ਟਿਕਾਣਿਆਂ ’ਤੇ ਹਮਲਾ ਕੀਤਾ ਹੈ। ਇਜ਼ਰਾਈਲ ਦੀ ਫੌਜ ਨੇ ਗਾਜ਼ਾ ਸਰਹਦ ’ਤੇ ਬਣੇ ਹੋਏ ਫਿਲੀਸਤੀਨ ਫੌਜ ਦੇ ਖ਼ੂਫ਼ੀਆ ਅਤੇ ਸੁਰਖਿਆ ਦਫ਼ਤਰਾਂ ’ਤੇ ਵੀ ਹਮਲਾ ਕੀਤਾ ਹੈ। ਇਸ ਵਿਚਾਲੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੁਰਖਿਆ ਬਲਾਂ ਨੂੰ ਫ਼ਿਲਸਤੀਨੀ ਲੜਾਕਿਆਂ ਖ਼ਿਲਾਫ਼ ਵਡੇ ਪੈਮਾਨੇ ’ਤੇ ਹਮਲੇ ਜਾਰੀ ਰਖਣ ਦੇ ਹੁਕਮ ਜਾਰੀ ਕੀਤੇ ਹਨ।


