- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ
ਚੰਡੀਗੜ੍ਹ – ਸੂਬੇ ਵਿਚ ਘਟੀਆ ਮਿਆਰ ਦੇ ਖੋਏ ਨੂੰ ਚੋਰੀ-ਛਿਪੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਫੂਡ ਬਿਜ਼ਨਸ ਓਪਰੇਟਰਾਂ ’ਤੇ ਨਕੇਲ ਕੱਸਦਿਆਂ ਫੂਡ ਸੇਫਟੀ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨਾਂ, ਅੰਤਰ-ਰਾਜੀ ਬੱਸਾਂ, ਟਰੱਕਾਂ ਅਤੇ ਕੋਲਡ ਸਟੋਰਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਕਿਹਾ ਕਿ ਨਿਯਮਤ ਜਾਂਚਾ ਸਦਕਾ ਸੂਬੇ ਵਿੱਚ ਵੱਡੇ ਪੱਧਰ ’ਤੇ ਘਟੀਆ ਮਿਆਰ ਦੇ ਭੋਜਨ ਪਦਾਰਥਾਂ ਦੇ ਉਤਪਾਦਨ ਵਿੱਚ ਕਮੀ ਆਈ ਹੈ ਪਰ ਵਧੇਰੇ ਮੁਨਾਫਾ ਕਮਾਉਣ ਦੇ ਲਾਲਚ ਲਈ ਕੁਝ ਫੂਡ ਬਿਜਨੇਸ ਆਪਰੇਟਰ ਗੁਆਂਢੀ ਇਲਾਕਿਆਂ ਤੋਂ ਘਟੀਆ ਕੁਆਲਟੀ ਦਾ ਕੱਚਾ ਮਾਲ ਖਰੀਦ ਸਕਦੇ ਹਨ। ਇਸ ਲਈ ਘਟੀਆ ਮਿਆਰ ਦੇ ਭੋਜਨ ਪਦਾਰਥਾਂ ਦੀ ਆਮਦ ਨੂੰ ਰੋਕਣ ਲਈ, ਫੂਡ ਸੇਫਟੀ ਟੀਮਾਂ ਨੂੰ ਰੇਲਵੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਉਹ ਰੇਲਵੇ ਰਾਹੀਂ ਖੋਆ ਜਾਂ ਪਨੀਰ ਆਉਣ ’ਤੇ ਫੂਡ ਸੇਫਟੀ ਟੀਮਾਂ ਨੂੰ ਸੂਚਿਤ ਕਰ ਸਕਣ। ਉਹਨਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਕੋਲਡ ਸਟੋਰਾਂ ਦੀ ਜਾਂਚ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।ਸ. ਪੰਨੂੰ ਨੇ ਦੱਸਿਆ ਕਿ ਬੱਸਾਂ ਦੀ ਚੈਕਿੰਗ ਵੀ ਚੱਲ ਰਹੀ ਹੈ ਅਤੇ ਚੈਕਿੰਗ ਦੇ ਚੱਲਦਿਆਂ ਲੁਧਿਆਣੇ ਵਿਚ ਮਹੱਤਵਪੂਰਨ ਸਫਲਤਾ ਮਿਲੀ ਹੈ, ਜਿਥੇ ਚੋਰੀਓ ਖੋਏ ਨੂੰ ਇਕ ਅੰਤਰ-ਰਾਜੀ ਬੱਸ ਰਾਹੀਂ ਲਿਆਇਆ ਜਾ ਰਿਹਾ ਸੀ। ਇਸ ਤੋਂ ਇਲਾਵਾ, ਸਵੇਰੇ-ਸਵੇਰੇ ਮਿਠਾਈ ਦੀਆਂ ਦੁਕਾਨਾਂ ਅਤੇ ਡੇਅਰੀਆਂ ਨੂੰ ਦੁੱਧ ਲਿਜਾ ਰਹੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਦੀਵਾਲੀ ਦੇ ਮੱਦੇਨਜ਼ਰ ਭੋਜਨ ਸੁਰੱਖਿਆ ਜਾਂਚ ਦੇ ਘੇਰੇ ਨੂੰ ਵਧਾਇਆ ਗਿਆ ਹੈ ਅਤੇ ਹੁਣ ਪਿੰਡਾਂ ਦੀਆਂ ਮਿਠਾਈ ਦੀਆਂ ਦੁਕਾਨਾਂ ਨੂੰ ਵੀ ਨਿਯਮਤ ਜਾਂਚ ਅਧੀਨ ਲਿਆਂਦਾ ਗਿਆ ਹੈ।


