- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੌਜ ਦੇ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਨਹੀਂ ਰੱਖ ਸਕਦੇ, ਇਸ ਦੀ ਸਹੀ ਵਰਤੋਂ ਜ਼ਰੂਰੀ- ਬਿਪਿਨ ਰਾਵਤ
ਨਵੀਂ ਦਿੱਲੀ – ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਜਵਾਨਾਂ ਵਲੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਨੂੰ ਲੈ ਕੇ ਮਹੱਤਵਪੂਰਨ ਬਿਆਨ ਦਿੱਤਾ ਹੈ| ਅੱਜ ਰਾਜਧਾਨੀ ਦਿੱਲੀ ਵਿੱਚ ‘ਸੋਸ਼ਲ ਮੀਡੀਆ ਅਤੇ ਆਰਮਡ ਫੋਰਸਜ਼’ ਦੇ ਵਿਸ਼ੇ ਉਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਨਹੀਂ ਕਹਿ ਸਕਦੇ, ਸੋਸ਼ਲ ਮੀਡੀਆ ਰਹੇਗਾ ਅਤੇ ਜਵਾਨ ਇਸ ਦੀ ਵਰਤੋਂ ਕਰਦੇ ਰਹਿਣਗੇ| ਹਾਲਾਂਕਿ ਫੌਜ ਮੁਖੀ ਨੇ ਕਿਹਾ ਕਿ ਸਾਨੂੰ ਇਹ ਦੇਖਣਾ ਪਵੇਗਾ ਕਿ ਕਿਸ ਤਰ੍ਹਾਂ ਸੋਸ਼ਲ ਮੀਡੀਆ ਤੋਂ ਲਾਭ ਲਿਆ ਜਾ ਸਕਦਾ ਹੈ| ਉਨ੍ਹਾਂ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਫੌਜ ਦੇ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ ਪਰ ਕੀ ਇੱਕ ਜਵਾਨ ਨੂੰ ਸਮਾਰਟ ਫੋਨ ਦੀ ਵਰਤੋਂ ਕਰਨ ਤੋਂ ਰੋਕਿਆ ਜਾ ਸਕਦਾ ਹੈ| ਬਿਪਿਨ ਰਾਵਤ ਨੇ ਕਿਹਾ ਕਿ ਤੁਸੀਂ ਕਿਸੇ ਨਾਲ ਜ਼ਬਰਦਸਤੀ ਨਹੀਂ ਕਰ ਸਕਦੇ| ਸਭ ਤੋਂ ਵਧੀਆ ਤਰੀਕਾ ਹੈ ਕਿ ਤੁਸੀਂ ਉਸ ਦੀ ਵਰਤੋਂ ਕਰੋ ਪਰ ਇਸ ਵਿੱਚ ਵੀ ਅਨੁਸ਼ਾਸਨ ਹੋਣਾ ਜ਼ਰੂਰੀ ਹੈ|


