- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਰਤਾਨਵੀ ਪ੍ਰਧਾਨ ਮੰਤਰੀ ਵਲੋਂ ਯੂਰਪੀ ਯੂਨੀਅਨ ਨਾਲੋਂ ਤੋੜ-ਵਿਛੋੜੇ ਲਈ 29 ਮਾਰਚ ਦੀ ਤਰੀਕ ਤੈਅ
ਲੰਡਨ – ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਬਰਤਾਨੀਆ 29 ਮਾਰਚ ਨੂੰ ਯੂਰਪੀ ਯੂਨੀਅਨ ਨਾਲੋਂ ਵੱਖ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ ਯੂਰਪੀ ਯੂਨੀਅਨ ਧਾਰਾ 50 ਨੂੰ ਅੱਗੇ ਵਧਾਉਣ ਬਾਰੇ ਹੀ ਵਿਚਾਰ ਕਰ ਸਕਦਾ ਹੈ, ਜਿਸ ਤਹਿਤ ਗੱਲਬਾਤ ਰਾਹੀਂ ਇਸ ਫੈਸਲੇ ਦਾ ਕੋਈ ਬਦਲਵਾਂ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਇਹ ਹੈ ਕਿ ਅਸੀਂ 29 ਮਾਰਚ ਨੂੰ ਯੂਰਪੀ ਯੂਨੀਅਨ ਨੂੰ ਛੱਡ ਰਹੇ ਹਾਂ। ਇਹ ਜਾਣਕਾਰੀ ਉਨ੍ਹਾਂ ਨੇ ਸੰਸਦ ਵਿਚ ਅੱਜ ਦਿੱਤੀ ਹੈ। ਕੱਲ੍ਹ ਸੰਸਦ ਨੇ ਤਜਵੀਜ਼ਸ਼ੁਦਾ ਬ੍ਰੈਗਜ਼ਿਟ ਸਮਝੌਤੇ ਨੂੰ 202 ਵੋਟਾਂ ਦੇ ਮੁਕਾਬਲੇ 432 ਵੋਟਾਂ ਦੇ ਵੱਡੇ ਫਰਕ ਨਾਲ ਰੱਦ ਕਰ ਦਿੱਤਾ ਸੀ। ਇਸ ਦੌਰਾਨ ਹੀ ਯੂਰਪੀ ਯੂਨੀਅਨ ਵਿਚ ਸ਼ਾਮਲ ਮੁਲਕਾਂ ਦੀਆਂ ਸਰਕਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਬਰਤਾਨਵੀ ਸੰਸਦ ਵੱਲੋਂ ਬ੍ਰੈਗਜ਼ਿਟ ਸਮਝੌਤੇ ਨੂੰ ਰੱਦ ਕਰਨ ਨਾਲ ਆਪਹੁਦਰੇ ਢੰਗ ਨਾਲ ਵੱਖ ਹੋਣ ਦਾ ਜ਼ੋਖ਼ਮ ਵਧ ਗਿਆ ਹੈ।


