- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ
4,000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਕਲੈਰੀਕਲ ਸਟਾਫ ਦੀ ਭਰਤੀ ਕੀਤੀ ਗਈ: ਸਿਹਤ ਮੰਤਰੀ
ਚੰਡੀਗੜ੍ਹ – ਸਪੈਸ਼ਲਿਸਟਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟਾਂ ਤੇ 235 ਪੈਰਾ-ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਡੀ ਗਿਣਤੀ ਨਾਲ ਭਰਤੀ ਕੀਤੀ ਹੈ ਜਿਸ ਅਧੀਨ ਅੱਜ 23 ਗਾਇਨਾਕਾਲੋਜਿਸਟ (ਔਰਤਾਂ ਦੇ ਮਾਹਿਰ), 18 ਪੈਡਿਆਟ੍ਰੀਸ਼ਨ (ਬੱਚਿਆ ਦੇ ਡਾਕਟਰ), 12 ਮੈਡੀਸਨ, 5 ਸਰਜਨ, ਤੇ 5 ਸਾਈਕਾਈਟ੍ਰਿਸਟ (ਮਨੋਰੋਗਾਂ ਦੇ ਮਾਹਿਰ) ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਨਿਯੁਕਤੀ ਪੱਤਰ ਦਿੰਦਿਆਂ ਡਾਇਰੈਕਟਰ ਐਨ.ਐਚ.ਐਮ ਨੂੰ ਸਪੈਸ਼ਲਿਸਟਾਂ ਦੇ ਘਰ ਦੇ ਨੇੜੇ ਦੇ ਸਟੇਸ਼ਨ ਜਾਰੀ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਡਾਕਟਰ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਸਕਣ। ਇਸ ਸਮਾਗਮ ਵਿਚ ਸਪੈਸ਼ਲਿਟਾਂ ਤੋਂ ਇਲਾਵਾ 13 ਸਾਈਕਾਲੋਜਿਸਟ (ਮਨੋਵਿਗਿਆਨੀ), 33 ਟੀ.ਬੀ. ਹੈਲਥ ਵਿਜ਼ੀਟਰ, 35 ਫਾਰਮਾਸਿਸਟ, 29 ਲੈਬ ਟਕਨੀਸ਼ੀਅਨ, 34 ਸੀਨਅਰ ਟ੍ਰੀਟਮੈਂਟ ਸੁਪਰਵਾਈਜ਼ਰ ਤੇ 91 ਕੰਪਿਊਟਰ ਅਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਉਕਤ ਵੱਖ-ਵੱਖ ਅਸਾਮੀਆਂ ’ਤੇ ਭਰਤੀ ਪਾਰਦਰਸ਼ੀ ਤਰੀਕੇ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲਗਭਗ 4,000 ਦੇ ਕਰੀਬ ਮੈਡੀਕਲ ਤੇ ਪੈਰਾਮੈਡੀਕਲ ਅਤੇ ਹੋਰ ਕਲੈਰੀਕਲ ਅਤੇ ਮਿਨੀਸਟਰੀਅਲ ਸਟਾਫ ਦੀ ਭਰਤੀ ਵੀ ਕੀਤੀ ਜਾ ਚੁਕੀ ਹੈ ਜਿਸ ਨਾਲ ਹਸਪਤਾਲਾਂ ਦੀ ਕਾਰਗੁਜ਼ਾਰੀ ਵਿਚ ਵਿਆਪਕ ਪੱਧਰ ’ਤੇ ਸੁਧਾਰ ਹੋਇਆ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵਲੋਂ 2023 ਤੱਕ ਕੁੱਲ 2950 ਸਬ-ਸੈਂਟਰਾਂ ਨੂੰ ਹੈਲਥ ਅਤੇ ਵੈਲਨੈਸ ਸੈਂਟਰਾਂ ਵੱਜੋ ਤਬਦੀਲ ਕਰਨ ਦਾ ਟੀਚਾ ਦਿੱਤਾ ਗਿਆ ਹੈ ਜਦਕਿ ਸਰਕਾਰ ਦੇ ਉੱਦਮਾਂ ਸਦਕਾ ਇਹ ਟੀਚਾ ਸਾਲ 2021 ਤੱਕ ਪੂਰਾ ਕਰ ਲਿਆ ਜਾਵੇਗਾ। ਜਿਸ ਲਈ 1000 ਕਮਿਊਨਿਟੀ ਹੈਲਥ ਅਫਸਰ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਜਾ ਚੁੱਕਾ ਹੈ ਅਤੇ 900 ਦੇ ਕਰੀਬ ਕਮਿਊਨਿਟੀ ਹੈਲਥ ਅਫਸਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਸੰਬਰ 2019 ਤੱਕ 700 ਹੋਰ ਕਮਿਊਨਿਟੀ ਹੈਲਥ ਅਫਸਰਾਂ ਦਾ ਕੋਰਸ ਪੂਰਾ ਹੋਣ ਉਪਰੰਤ ਭਰਤੀ ਕੀਤੀ ਜਾਵੇਗੀ।


