- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਾਤਕਾਰ ਦੇ ਮਾਮਲੇ ‘ਚ ਫੌਜ ਦਾ ਮੇਜਰ ਗ੍ਰਿਫਤਾਰ
ਜਲੰਧਰ, 10 ਨਵੰਬਰ (ਵਾਇਆ ਪੰਜਾਬ ਬਿਊਰੋ)
ਹਰਿਦੁਆਰ ਦੀ ਰਹਿਣ ਵਾਲੀ ਇਕ ਕੁੜੀ ਨੇ ਆਰਮੀ ’ਚ ਤਾਇਨਾਤ ਇਕ ਮੇਜਰ ’ਤੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਇਲਜ਼ਾਮ ਲਾਇਆ ਹੈ ਤੇ ਇਸ ਮਾਮਲੇ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਮੇਜਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਕਾਨ ਨੰ. 118, ਦਿਓਲ ਨਗਰ ਵਜੋਂ ਹੋਈ ਹੈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਕੁੜੀ ਦਾ ਕਹਿਣਾ ਹੈ ਕਿ ਉਸ ਦੀ ਉਮਰ ਕਰੀਬ 26 ਸਾਲ ਹੈ ਤੇ ਉਹ ਪ੍ਰਾਈਵੇਟ ਅਧਿਆਪਕਾ ਹੈ। ਲਗਭਗ ਇਕ ਸਾਲ ਪਹਿਲਾਂ, ਉਸ ਨੇ ਆਪਣੇ ਵਿਆਹ ਲਈ ਰਿਸ਼ਤਾ ਲੱਭਣ ਲਈ ਇਕ ਵੈੱਬਸਾਈਟ ‘ਤੇ ਖਾਤਾ ਬਣਾਇਆ ਸੀ। ਅਗਸਤ 2022 ’ਚ ਮਨਪ੍ਰੀਤ ਸਿੰਘ ਨੇ ਉਸ ਨੂੰ ਮੈਸੇਜ ਭੇਜ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ, ਜਿਸ ਤੋਂ ਬਾਅਦ ਉਨ੍ਹਾਂ ਦੀ ਗੱਲਬਾਤ ਸ਼ੁਰੂ ਹੋ ਗਈ। 25.3.2023 ਨੂੰ ਮਨਪ੍ਰੀਤ ਵੀ ਉਸ ਨੂੰ ਹਰਿਦੁਆਰ ’ਚ ਮਿਲਣ ਆਇਆ ਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਸ ਨਾਲ ਵਿਆਹ ਕਰਵਾ ਲਵੇਗਾ।
ਮਿਤੀ 5 ਅਗਸਤ 2023 ਨੂੰ ਮੇਜਰ ਨੇ ਕੁੜੀ ਨੂੰ ਬਠਿੰਡੇ ਬੁਲਾਇਆ ਤੇ ਉਹ ਕੁੜੀ ਨੂੰ ਹੋਟਲ ਦੇ ਇਕ ਕਮਰੇ ’ਚ ਲੈ ਗਿਆ ਤੇ ਜਿੱਥੇ ਉਸ ਨੇ ਕੁੜੀ ਨੂੰ ਕੌਫੀ ’ਚ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਉਸ ਤੋਂ ਬਾਅਦ ਮੇਜਰ ਨੇ ਉਸ ਕੁੜੀ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਬਾਰੇ ਕੁੜੀ ਨੂੰ ਸਵੇਰੇ ਹੋਸ਼ ਆਉਣ ’ਤੇ ਪਤਾ ਲੱਗਾ। ਉਪਰੰਤ ਮਨਪ੍ਰੀਤ ਉਸ ਨੂੰ ਬਲੈਕਮੇਲ ਕਰਨ ਲੱਗਾ। ਕੁੜੀ ਅਨੁਸਾਰ 24.8.2023 ਨੂੰ ਉਸ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ ਤੇ ਜਦੋਂ ਉਸ ਨੇ ਇਹ ਗੱਲ ਮਨਪ੍ਰੀਤ ਨੂੰ ਦੱਸੀ ਤਾਂ ਉਸ ਨੇ ਕਿਹਾ ਕਿ ਉਹ ਉਸ ਨਾਲ ਵਿਆਹ ਜ਼ਰੂਰ ਕਰਵਾਏਗਾ ਪਰ ਪਹਿਲਾਂ ਉਹ ਗਰਭਪਾਤ ਕਰਵਾਏ। 30.8.2023 ਨੂੰ ਮਨਪ੍ਰੀਤ ਨੇ ਉਸ ਨੂੰ ਦਿਓਲ ਨਗਰ ਦੇ ਘਰ ਬੁਲਾਇਆ ਤੇ ਜਦੋਂ ਉਸ ਨੇ ਆਪਣੇ ਮਾਪਿਆਂ ਨਾਲ ਵਿਆਹ ਬਾਰੇ ਗੱਲ ਕੀਤੀ ਤਾਂ ਮਨਪ੍ਰੀਤ ਨੇ ਕਿਹਾ ਕਿ ਉਹ ਇਸ ਬਾਰੇ ਸੋਚ ਕੇ ਦੱਸਣਗੇ।


