- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਸਪਾ ਨਾਲ ਗਠਬੰਧਨ ਨਾ ਹੋਣ ਉਤੇ ਕਾਂਗਰਸ ਤੇ ਨਹੀਂ ਪਵੇਗਾ ਕੋਈ ਫ਼ਰਕ – ਕਮਲ ਨਾਥ
ਭੋਪਾਲ – ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਨਾਥ ਨੇ ਕਿਹਾ ਕਿ ਬਸਪਾ ਨਾਲ ਗਠਬੰਧਨ ਨਾ ਹੋਣ ਉਤੇ ਸਾਨੂੰ ਕੋਈ ਫ਼ਰਕ ਨਹੀਂ ਪਵੇਗਾ| ਉਨ੍ਹਾਂ ਦਾ ਕਹਿਣਾ ਹੈ ਕਿ ਸਮਾਜਵਾਦੀ ਪਾਰਟੀ ਨਾਲ ਗਠਬੰਧਨ ਦੀ ਉਮੀਦ ਬਰਕਰਾਰ ਹੈ| ਦੋਨਾਂ ਪਾਰਟੀਆਂ ਦਰਮਿਆਨ ਗੱਲਬਾਤ ਚੱਲ ਰਹੀ ਹੈ| ਇਸ ਦੇ ਨਾਲ ਹੀ ਕਮਲ ਨਾਥ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਉਹ ਸੀਟਾਂ ਮੰਗ ਰਹੀ ਹੈ ਜਿੱਥੇ ਉਨ੍ਹਾਂ ਦਾ ਵੋਟ ਬੈਂਕ ਸਿਰਫ਼ 6 ਫ਼ੀਸਦੀ ਹੈ| ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਸੀਟਾਂ ਬਸਪਾ ਨੂੰ ਦੇ ਕੇ ਕਾਂਗਰਸ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਭਾਜਪਾ ਨੂੰ ਇਸ ਦਾ ਫ਼ਾਇਦਾ| ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਸਪਾ ਨੇ ਜਿਨ੍ਹਾਂ ਸੀਟਾਂ ਦੀ ਲਿਸਟ ਉਨ੍ਹਾਂ ਨੂੰ ਦਿੱਤੀ ਹੈ ਉਥੇ ਉਨ੍ਹਾਂ ਦੇ ਜਿੱਤਣ ਦਾ ਕੋਈ ਚਾਂਸ ਨਹੀਂ ਸੀ ਅਤੇ ਜਿਨ੍ਹਾਂ ਸੀਟਾਂ ਤੋਂ ਉਹ ਜਿੱਤ ਸਕਦੇ ਸਨ ਉਨ੍ਹਾਂ ਦਾ ਬਸਪਾ ਨੇ ਕਿਧਰੇ ਜ਼ਿਕਰ ਹੀ ਨਹੀਂ ਕੀਤਾ|


