ਬਿਲਡਰ ਐਸੋਸੀਏਸ਼ਨ ਜ਼ੀਰਕਪੁਰ ਦੇ ਨੁਮਾਇੰਦਿਆਂ ਵੱਲੋਂ ਕਾਂਗੜ ਨਾਲ ਮੁਲਾਕਾਤ

ਚੰਡੀਗੜ – ਬਿਲਡਰ ਐਸੋਸੀਏਸ਼ਨ ਜ਼ੀਰਕਪੁਰ ਦੇ ਨੁਮਾਇੰਦਿਆਂ ਨੇ ਅੱਜ ਬਿਜਲੀ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨਾਲ ਆਪਣੀਆ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਦਾ ਧੰਨਵਾਦ ਕੀਤਾ। ਉਨਾਂ ਬਿਜਲੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜ਼ੀਰਕਪੁਰ ਸ਼ਹਿਰ ਵਿੱਚ ਪਾਵਰ ਗਰਿੱਡ ਸਥਾਪਤ ਕਰਨਾ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਨਾਲ ਹੀ ਉਨਾਂ ਦੱਸਿਆ ਕਿ ਪਾਵਰਕਾਮ ਵੱਲੋਂ ਲਾਗੂ ਕੀਤੀ ਗਈ ਲੋਡ ਕੈਲਕੂਲੇਸ਼ਨ ਅਤੇ ਉਸਾਰੀ ਅਧੀਨ ਖੇਤਰ ਸਬੰਧੀ ਬੈਂਕ ਗਰੰਟੀ ਦੀ ਨੀਤੀ ਨੂੰ ਮੁੜ ਵਿਚਾਰਿਆ ਜਾਣਾ ਚਾਹੀਦਾ ਹੈ ਕਿਉਂ ਕਿ ਇਸ ਨਾਲ ਬਿਲਡਰਾਂ ਨੂੰ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਸ੍ਰੀ ਕਾਂਗੜ ਨੇ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਨ ਉਪਰੰਤ ਭਰੋਸਾ ਦਿਵਾਇਆ ਕਿ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇਗਾ। ਸ. ਕਾਂਗੜ ਨੇ ਕਿਹਾ ਕਿ ਸਰਕਾਰ ਹਰ ਤਰਾਂ ਦੇ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਰਾਜ ਦੇ ਲੋਕਾਂ ਅਤੇ ਨਿਵੇਸ਼ਕ ਹਿਤੈਸ਼ੀ ਮਹੌਲ ਸਿਰਜਣ ਲਈ ਯਤਨਸ਼ੀਲ ਹੈ।

VIA PUNJAB