- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਲਾਦੇਸ਼: ਖ਼ਾਲਿਦਾ ਜ਼ਿਆ ਦੀ ਸਜ਼ਾ ਦੁੱਗਣੀ ਹੋਈ
ਢਾਕਾ – ਬਿਮਾਰੀ ਨਾਲ ਜੂਝ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ (73) ਨੂੰ ਅੱਜ ਉਸ ਵੇਲੇ ਇਕ ਹੋਰ ਝਟਕਾ ਲੱਗਾ ਜਦ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਉਸ ਦੀ ਸਜ਼ਾ ਦੁੱਗਣੀ ਕਰਕੇ 10 ਸਾਲ ਕਰ ਦਿੱਤੀ। ਇਸ ਨਾਲ ਮੁਲਕ ਦੀਆਂ ਆਗਾਮੀ ਆਮ ਚੋਣਾਂ ਤੋਂ ਪਹਿਲਾਂ ਹੁਣ ਵਿਰੋਧੀ ਧਿਰ ਹੋਰ ਦਬਾਅ ਹੇਠ ਆ ਗਈ ਹੈ। ਇਸ ਤੋਂ ਪਹਿਲਾਂ ਰਿਸ਼ਵਤ ਦੇ ਇਕ ਹੋਰ ਮਾਮਲੇ ਵਿਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਦੀ ਆਗੂ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਹਾਈ ਕੋਰਟ ਦੇ ਇਕ ਬੈਂਚ ਨੇ ਭ੍ਰਿਸ਼ਟਾਚਾਰ ਵਿਰੋਧੀ ਕਮਿਸ਼ਨ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅਨਾਥ ਆਸ਼ਰਮ ਟਰੱਸਟ ਕੇਸ ਵਿਚ ਉਸ ਦੀ ਸਜ਼ਾ ਨੂੰ ਦੁੱਗਣੀ ਕਰਦਿਆਂ ਦਸ ਸਾਲ ਕਰਨ ਦਾ ਫ਼ੈਸਲਾ ਸੁਣਾਇਆ ਹੈ। ਇਸ ਤੋਂ ਪਹਿਲਾਂ ਜ਼ਿਆ ਨੂੰ ਇਸੇ ਮਾਮਲੇ ਵਿਚ 8 ਫਰਵਰੀ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਸ ਵੇਲੇ ਤੋਂ ਹੀ ਸਾਬਕਾ ਪ੍ਰਧਾਨ ਮੰਤਰੀ ਕੇਂਦਰੀ ਜੇਲ੍ਹ ਵਿਚ ਬੰਦੀ ਹਨ। ਫ਼ੈਸਲਾ ਸੁਣਾਏ ਜਾਣ ਵੇਲੇ ਅਦਾਲਤ ਵਿਚ ਨਾ ਤਾਂ ਖ਼ਾਲਿਦਾ ਦਾ ਕੋਈ ਵਕੀਲ ਮੌਜੂਦ ਸੀ ਤੇ ਨਾ ਹੀ ਹੋਰਨਾਂ ਮੁਲਜ਼ਮਾਂ ਦਾ। ਇਸ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਕਈ ਹੋਰ ਮੁਲਜ਼ਮ ਅਜੇ ਭਗੌੜੇ ਹਨ।


