- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ
ਲੌਂਗੋਵਾਲ – ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਦੋਵੇਂ ਉਮੀਦਵਾਰਾਂ ਨੇ ਅੱਜ ਪਿੰਡ ਸ਼ੇਰੋਂ ਵਿਖੇ ਨੁੱਕੜ ਰੈਲੀ ਕਰ ਕੇ ਆਪ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਭਾਵਾਲ ਤੋਂ ਸਾਬਕਾ ਚੇਅਰੈਨ ਮਹਿੰਦਰ ਸਿੰਘ ਸਿੱਧੂ ਅਤੇ ਬਲਾਕ ਸੰਮਤੀ ਜ਼ੋਨ ਸ਼ੇਰੋਂ ਤੋਂ ਸਤਿਗੁਰ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਇੱਕਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਅਤੇ ਅਕਾਲੀਆਂ ਨੇ ਲੰਮਾ ਸਮਾਂ ਰਾਜ ਕਰ ਕੇ ਲੁੱਟ ਲਿਆ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਇਹ ਸਾਫ ਹੋ ਗਿਅ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਤੱਤਕਾਲੀਨ ਜਿੰਮੇਵਾਰ ਸੀ। ਇਸ ਖੁਲਾਸੇ ਤੋਂ ਬਾਅਦ ਅਕਾਲੀ ਆਗੂਆਂ ਦਾ ਲੋਕਾਂ ਦੀ ਕਚਹਿਰੀ ਵਿੱਚ ਜਾਣਾ ਮੁਸ਼ਕਿਲ ਹੋ ਗਿਆ ਹੈ। ਦੂਜੇ ਬੰਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਦੇਸ਼ੀ ਮਹਿਮਾਨਾਂ ਦੀ ਮਹਿਮਾਨ ਨਿਵਾਜ਼ੀ ਤੋਂ ਹੀ ਵਿਹਲ ਨਹੀਂ ਹੈ। ਇਸ ਮੌਕੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਮੁਖ਼ਤਿਆਰ ਸਿੰਘ ਸਿੱਧੂ, ਜਗਮੀਤ ਸਿੰਘ, ਕਰਮਜੀਤ ਸਿੰਘ, ਜੱਗੀ ਬਰਨਾਲਾ, ਕੁਲਦੀਪ ਸਿੰਘ ਅਤੇ ਚਿੰਤਵੰਤ ਸਿੰਘ ਹਾਜ਼ਰ ਸਨ।


