- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਰਾਵਾਂ ਨੇ ਮਿਲ ਕੇ ਕੀਤਾ ਨੌਜਵਾਨ ਦਾ ਕਤਲ
ਭਵਾਨੀਗੜ੍ਹ – ਸਬ ਡਵੀਜ਼ਨ ਭਵਾਨੀਗੜ੍ਹ ਦੇ ਨਜ਼ਦੀਕੀ ਪਿੰਡ ਹਰਕਿ੍ਰਸ਼ਨਪੁਰਾ ਵਿਚ ਬੀਤੀ ਦੇਰ ਰਾਤ ਤੇਜਧਾਰ ਹਥਿਆਰ ਨਾਲ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਪੁੱਤਰ ਕਿ੍ਰਸਨ ਸਿੰਘ ਵਾਸੀ ਹਰਕਿ੍ਰਸ਼ਨਪੁਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸਦੇ ਗੁਆਂਢ ਵਿਚ ਰਹਿੰਦੇ ਦੋ ਭਰਾਵਾਂ ਹਰਜਿੰਦਰ ਸਿੰਘ ਤੇ ਸੋਮਜੀਤ ਸਿੰਘ ਨੇ ਬੁੱਧਵਾਰ ਦੇਰ ਰਾਤ ਉਸ ਦੇ ਭਰਾ ਅਰਸ਼ਦੀਪ ਸਿੰਘ (20) ਨੂੰ ਘਰੋਂ ਬੁਲਾ ਕੇ ਉਸ ਦੀ ਛਾਤੀ ‘ਚ ਚਾਕੂ ਨਾਲ ਕਈ ਵਾਰ ਕਰ ਦਿੱਤੇ ਤੇ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਵਿਚ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ। ਮਿ੍ਰਤਕ ਦੇ ਭਰਾ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਹਰਜਿੰਦਰ ਸਿੰਘ ਸ਼ੱਕ ਕਰਦਾ ਸੀ ਕਿ ਅਰਸ਼ਦੀਪ ਉਸ ਦੀ ਪਤਨੀ ਨੂੰ ਉੱਪਰ ਗਲਤ ਨਜ਼ਰ ਰੱਖਦਾ ਹੈ, ਜਿਸ ਦੇ ਚਲਦਿਆਂ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਥਾਣਾ ਸਦਰ ਸੰਗਰੂਰ ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਫਰਾਰ ਹੋਏ ਮੁਲਜਮਾਂ ਹਰਜਿੰਦਰ ਸਿੰਘ ਤੇ ਸੋਮਜੀਤ ਸਿੰਘ ਪੁਤਰ ਲਾਲ ਸਿੰਘ ਵਾਸੀ ਹਰਕਿ੍ਰਸ਼ਨਪੁਰਾ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


