- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ
ਗੁਰੂ ਘਰਾਂ ’ਚ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ-ਭਾਈ ਲੌਂਗੋਵਾਲ
ਅੰਮ੍ਰਿਤਸਰ -ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ। ਉਦਘਾਟਨ ਸਮੇਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਇਸੇ ਤਹਿਤ ਹੀ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਪ੍ਰਬੰਧ ਗੈਰ ਸਿੱਖ ਸੰਗਠਨ ਨੂੰ ਸੌਂਪਣ ਕਰਕੇ ਸਿੱਖਾਂ ਅੰਦਰ ਪੈਦਾ ਹੋਏ ਭਾਰੀ ਰੋਸ ਨੂੰ ਜਾਇਜ਼ ਠਹਿਰਾਇਆ। ਭਾਈ ਲੌਂਗੋਵਾਲ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਬਦਲ ਲੈਣਾ ਚਾਹੀਦਾ ਹੈ, ਤਾਂ ਜੋ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਅੰਦਰ ਪੈਦਾ ਹੋਇਆ ਰੋਸ ਖ਼ਤਮ ਹੋ ਸਕੇ। ਇਸ ਮੌਕੇ ਭਾਈ ਲੌਂਗੋਵਾਲ ਨੇ ਕਾਰਸੇਵਾ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਕਮਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ। ਉਦਘਾਟਨੀ ਸਮਾਰੋਹ ਮੌਕੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਸ. ਜਸਬੀਰ ਸਿੰਘ ਸੁਪਰਵਾਈਜ਼ਰ, ਸ. ਸੁਖਜਿੰਦਰ ਸਿੰਘ ਐਸ.ਡੀ.ਓ., ਸ. ਦਿਲਰਾਜ ਸਿੰਘ ਗਿੱਲ ਆਦਿ ਮੌਜੂਦ ਸਨ।


