- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਵੱਲੋਂ 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਗੁਰੂ ਘਰਾਂ ’ਚ ਅਰਦਾਸ ਦੀ ਅਪੀਲ
ਅੰਮ੍ਰਿਤਸਰ – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ ਅਰਦਾਸ ਕਰਨ। ਇਥੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਵਜੋਂ ਇਤਿਹਾਸ ਦੇ ਪੰਨਿਆਂ ਵਿਚ ਅੰਕਿਤ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਸ ਦੇ ਦੋਸ਼ੀ 34 ਸਾਲ ਬੀਤਣ ਦੇ ਬਾਅਦ ਅਜੇ ਤੱਕ ਵੀ ਬਚਦੇ ਆ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਿਥੇ ਪੀੜਤ ਧਿਰ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲੰਬੀ ਕਾਨੂੰਨੀ ਲੜਾਈ ਲਗਾਤਾਰ ਜਾਰੀ ਰੱਖੀ ਗਈ, ਉਥੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਰਦਾਸਾਂ ਵੀ ਕੀਤੀਆਂ ਜਾਂਦੀਆਂ ਰਹੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਗੁਰੂ ਸਾਹਿਬ ’ਤੇ ਪੂਰਨ ਵਿਸ਼ਵਾਸ ਹੈ ਅਤੇ ਇਸੇ ਦਾ ਸਦਕਾ ਹੀ ਅੱਜ ਸੱਜਣ ਕੁਮਾਰ ਸਮੇਤ ਦੋ ਹੋਰ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਾਰੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਮਿਲਦੀਆਂ ਪੀੜਤਾਂ ਦੀ ਪੀੜਾ ਨਹੀਂ ਘਟੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਰਦਾਸ ਵਿਚ ਵੱਡੀ ਸ਼ਕਤੀ ਹੈ ਅਤੇ ਇਸ ਲਈ ਉਹ 10 ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਅੰਦਰ ਅਰਦਾਸ ਬੇਨਤੀ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਦੋਸ਼ੀਆਂ ਖਿਲਾਫ ਸੰਘਰਸ਼ ਜਾਰੀ ਰੱਖਣ ਦੀ ਹੋਰ ਸ਼ਕਤੀ ਵੀ ਮਿਲੇਗੀ।


