- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਨੂੰ 2014 ਦੀ ਤੁਲਨਾ ਵਿੱਚ ਮਿਲਣਗੀਆਂ ਵਧ ਸੀਟਾਂ : ਰਾਜਨਾਥ ਸਿੰਘ
ਨਵੀਂ ਦਿੱਲੀ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਚੋਣਾਂ 2014 ਤੋਂ ਵਧ ਸੀਟਾਂ ਜਿੱਤਣ ਦੀ ਉਮੀਦ ਜ਼ਾਹਰ ਕੀਤੀ ਹੈ| ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਦੋ ਤਿਹਾਈ ਬਹੁਮਤ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ| ਰਾਜਨਾਥ ਨੇ ਭਾਜਪਾ ਹੈਡਕੁਆਰਟਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਭਾਜਪਾ ਪਾਰਟੀ 2014 ਤੋਂ ਵੀ ਵਧ ਸੀਟਾਂ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਜਿੱਤਣ ਜਾ ਰਹੀ ਹੈ|” ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਪਿਛਲੇ 5 ਸਾਲਾਂ ਵਿਚ ਪ੍ਰਧਾਨ ਮੰਤਰੀ ਤੇ ਲੋਕਾਂ ਦਾ ਭਰੋਸਾ ਵਧਿਆ ਹੈ| ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਮੁਕਾਬਲਾ ਨਰਿੰਦਰ ਮੋਦੀ ਬਨਾਮ ਸੋਨੀਆ ਗਾਂਧੀ/ਮਨਮੋਹਨ ਸਿੰਘ ਸੀ, ਇਸ ਵਾਰ ਮੋਦੀ ਜੀ ਦੇ ਸਾਹਮਣੇ ਕੌਣ ਹੈ| ਵਿਰੋਧੀ ਦਲਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਸਰਕਾਰ ਬਣਾਉਣਗੇ ਪਰ ਜਨਤਾ ਇਨ੍ਹਾਂ ਤੋਂ ਪੁੱਛ ਰਹੀ ਹੈ ਕਿ ਇਨ੍ਹਾਂ ਦਾ ਨੇਤਾ ਕੌਣ ਹੈ, ਕਿਉਂਕਿ ਉਹ ਅਣਜਾਣ ਹਨ| ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਜਨਤਾ ਨੂੰ ਹਨ੍ਹੇਰੇ ਵਿੱਚ ਨਹੀਂ ਰੱਖਿਆ ਜਾ ਸਕਦਾ|


