- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਅਤੇ ਦੱਖਣੀ ਅਫਰੀਕਾ ਦਾ ਪਹਿਲਾ ਟੀ-20 ਮੈਚ ਮੀਂਹ ਨੇ ਧੋਤਾ
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇੱਥੇ ਖੇਡਿਆ ਜਾਣ ਵਾਲਾ ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਲਗਾਤਾਰ ਮੀਂਹ ਪੈਣ ਕਾਰਨ ਅੱਜ ਰੱਦ ਕਰਨਾ ਪਿਆ। ਸੱਤ ਵਜੇ ਸ਼ੁਰੂ ਹੋਣ ਵਾਲੇ ਮੈਚ ਦਾ ਟਾਸ ਛੇ ਵਜ ਕੇ 30 ਮਿੰਟ ’ਤੇ ਹੋਣਾ ਸੀ। ਮੀਂਹ ਕਾਰਨ ਟਾਸ ਵੀ ਨਹੀਂ ਹੋ ਸਕਿਆ। ਲਗਾਤਾਰ ਮੀਂਹ ਕਾਰਨ ਮੈਚ ਅਧਿਕਾਰੀਆਂ ਨੇ ਕਾਫ਼ੀ ਉਡੀਕ ਕਰਨ ਮਗਰੋਂ ਲਗਪਗ ਸੱਤ ਵੱਜ ਕੇ 45 ਮਿੰਟ ’ਤੇ ਮੈਚ ਰੱਦ ਕਰਨ ਦਾ ਫ਼ੈਸਲਾ ਲਿਆ। ਦੋਵਾਂ ਟੀਮਾਂ ਵਿਚਾਲੇ ਦੂਜਾ ਟੀ-20 ਮੈਚ 18 ਸਤੰਬਰ ਨੂੰ ਮੁਹਾਲੀ ਵਿੱਚ ਖੇਡਿਆ ਜਾਵੇਗਾ ਜਦਕਿ ਤੀਜਾ ਅਤੇ ਆਖ਼ਰੀ ਮੈਚ 22 ਸਤੰਬਰ ਨੂੰ ਬੰਗਲੌਰ ਵਿੱਚ ਹੋਵੇਗਾ। ਸਟੇਡੀਅਮ ਹਾਲਾਂਕਿ ਇਸ ਮੁਕਾਬਲੇ ਲਈ ਨੱਕੋ-ਨੱਕ ਭਰਿਆ ਹੋਇਆ ਸੀ ਅਤੇ ਇਸ ਮੈਚ ਦੇ ਰੱਦ ਹੋਣ ਕਾਰਨ ਦਰਸ਼ਕ ਕਾਫ਼ੀ ਨਿਰਾਸ਼ ਹੋਏ ਹੋਣਗੇ। ਦੁਪਹਿਰ ਨੂੰ ਹੀ ਤੇਜ਼ ਮੀਂਹ ਸ਼ੁਰੂ ਹੋ ਗਿਆ, ਪਰ ਸ਼ਾਮ ਪੰਜ ਵਜ ਕੇ 30 ਮਿੰਟ ਤੱਕ ਇਸ ਵਿੱਚ ਕੁੱਝ ਘਟਿਆ, ਜਿਸ ਕਾਰਨ ਮੈਚ ਹੋਣ ਦੀ ਉਮੀਦ ਬੱਝੀ।


