- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਐਬਟਾਬਾਦ ਜਿਹੇ ਅਪਰੇਸ਼ਨਾਂ ਨੂੰ ਅੰਜਾਮ ਦੇਣ ਦੇ ਸਮਰੱਥ ਜੇਤਲੀ
ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਭਾਰਤ, ਅਮਰੀਕਾ ਵੱਲੋਂ ਸਾਲ 2011 ਵਿੱਚ ਅਲ ਕਾਇਦਾ ਮੁਖੀ ਓਸਾਮਾ ਬਿਨ ਲਾਦਿਨ ਨੂੰ ਪਾਕਿਸਤਾਨ ਅੰਦਰ ਵੜ ਕੇ ਖ਼ਤਮ ਕੀਤੇ ਜਾਣ ਜਿਹੀ ਕਾਰਵਾਈ ਨੂੰ ਅੰਜਾਮ ਦੇਣ ਦੇ ਸਮਰੱਥ ਹੈ। ਇਥੇ ਗੰਗਾ ਨਦੀ ਨੂੰ ਸਾਫ਼ ਸੁਥਰਾ ਬਣਾਉਣ ਦੀ ਕੰਪੇਨ ਨਾਲ ਜੁੜੇ ਸਮਾਗਮ ਵਿੱਚ ਐਬਟਾਬਾਦ ਵਿੱਚ ਅਮਰੀਕੀ ਅਪਰੇਸ਼ਨ ਦਾ ਹਵਾਲਾ ਦਿੰਦਿਆਂ ਸ੍ਰੀ ਜੇਤਲੀ ਨੇ ਕਿਹਾ, ‘ਇਹ ਕਿਹਾ ਜਾਂਦਾ ਹੈ ਕਿ ਸਿਆਸਤ ਵਿੱਚ ਇਕ ਹਫ਼ਤਾ ਵੀ ਕਾਫ਼ੀ ਲੰਮਾ ਅਰਸਾ ਹੁੰਦਾ ਹੈ। ਸਾਡੇ ਮੁਲਕ ਵਿੱਚ ਜਿਸ ਤਰੀਕੇ ਨਾਲ ਲੋਕਾਂ ’ਚ ਜੋਸ਼ ਸੀ, ਜੇਕਰ ਤੁਸੀਂ ਪਿਛਲੇ 24 ਘੰਟਿਆਂ ’ਤੇ ਝਾਤ ਮਾਰੋ ਤਾਂ ਇਕ ਹਫ਼ਤਾ ਵੀ ਦਿਨ ਵਾਂਗ ਲੱਗਦਾ ਹੈ।’ ਉਨ੍ਹਾਂ ਕਿਹਾ, ‘ਮੈਨੂੰ ਯਾਦ ਹੈ ਜਦੋਂ ਅਮਰੀਕੀ ਨੇਵੀ ‘ਸੀਲ’ ਓਸਾਮਾ ਬਿਨ ਲਾਦਿਨ ਨੂੰ ਐਬਟਾਬਾਦ ਤੋਂ ਚੁੱਕ ਕੇ ਲੈ ਗਈ ਸੀ, ਕੀ ਅਸੀਂ ਅਜਿਹਾ ਨਹੀਂ ਕਰ ਸਕਦੇ?’ ਅਸੀਂ ਪਹਿਲਾਂ ਇਸ ਦੀ ਸਿਰਫ਼ ਕਲਪਨਾ ਤੇ ਇੱਛਾ ਕਰਦਿਆਂ ਨਿਰਾਸ਼ ਅਤੇ ਮਾਯੂਸ ਹੋ ਜਾਂਦੇ ਸੀ।


