- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ
ਵਿਸ਼ਵ ਭਰ ‘ਚ 2 ਲੱਖ ਤੋਂ ਵੱਧ ਪੀੜਤ
ਨਵੀਂ ਦਿੱਲੀ – ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 150 ਨੂੰ ਪਾਰ ਕਰ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ 151 ਲੋਕ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਪੀੜਤ ਹਨ ਜਿਨ੍ਹਾਂ ਵਿੱਚ 25 ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ। ਭਾਰਤ ਵਿੱਚ ਕੋਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਅਤੇ ਕੇਰਲਾ ਵਿੱਚ ਵੇਖਣ ਨੂੰ ਮਿਲਿਆ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 42 ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੁਨੀਆ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ ਦਿੱਲੀ ਵਿੱਚ ਇੱਕ ਵਿਦੇਸ਼ੀ ਸਮੇਤ ਪੀੜਤਾਂ ਦੇ 10 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੱਕ ਵਿਦੇਸ਼ੀ ਸਮੇਤ ਉੱਤਰ ਪ੍ਰਦੇਸ਼ ਵਿੱਚ 16 ਮਾਮਲੇ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਵਿੱਚ ਤਿੰਨ ਵਿਦੇਸ਼ੀ ਸਮੇਤ 42 ਕੇਸ ਦਰਜ ਕੀਤੇ ਗਏ ਹਨ ਜਦੋਂਕਿ ਕੇਰਲ ਵਿੱਚ ਦੋ ਵਿਦੇਸ਼ੀ ਨਾਗਰਿਕਾਂ ਸਮੇਤ 27 ਮਾਮਲੇ ਦਰਜ ਕੀਤੇ ਗਏ ਹਨ। ਕਰਨਾਟਕ ਵਿੱਚ ਕੋਰੋਨਾ ਦੇ 11 ਮਰੀਜ਼ ਹਨ। ਲੱਦਾਖ ਵਿੱਚ ਲਾਗਾਂ ਦੀ ਗਿਣਤੀ ਅੱਠ ਹੋ ਗਈ ਹੈ ਅਤੇ ਜੰਮੂ-ਕਸ਼ਮੀਰ ਵਿੱਚ ਇਸ ਦੀ ਗਿਣਤੀ ਤਿੰਨ ਹੋ ਗਈ ਹੈ। ਤੇਲੰਗਾਨਾ ਵਿੱਚ ਦੋ ਵਿਦੇਸ਼ੀ ਸਣੇ ਛੇ ਮਾਮਲੇ ਸਾਹਮਣੇ ਆਏ ਹਨ। ਰਾਜਸਥਾਨ ਵਿੱਚ ਦੋ ਵਿਦੇਸ਼ੀ ਸਣੇ ਚਾਰ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ। ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਉੱਤਰਾਖੰਡ ਅਤੇ ਪੰਜਾਬ ਵਿੱਚ ਇੱਕ-ਇੱਕ ਕੇਸ ਸਾਹਮਣੇ ਆਇਆ ਹੈ। ਕੋਰੋਨਾ ਦੇ ਤਬਾਹੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਖ਼ਤਰਨਾਕ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਦੁਨੀਆ ਭਰ ਵਿੱਚ 2 ਲੱਖ ਤੋਂ ਪਾਰ ਹੋ ਗਈ ਹੈ। ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ 2 ਲੱਖ 3 ਹਜ਼ਾਰ 6 ਸੌ 12 ਮਾਮਲੇ ਸਾਹਮਣੇ ਆਏ ਹਨ।


