- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੇ ਵੈਸਟ ਇੰਡੀਜ਼ ਦੀਆਂ ਟੀਮਾਂ ਕਟਕ ਪਹੁੰਚੀਆਂ
ਭਾਰਤ ਤੇ ਵੈਸਟ ਇੰਡੀਜ਼ ਦੀਆਂ ਟੀਮਾਂ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਤੀਜੇ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਲਈ ਅੱਜ ਇੱਥੇ ਪਹੁੰਚੀਆਂ। ਦੋਵੇਂ ਟੀਮਾਂ ਦੇ ਖਿਡਾਰੀਆਂ ਤੇ ਪ੍ਰਬੰਧਨ ਮੈਂਬਰਾਂ ਨੂੰ ਆਰਮਡ ਪੁਲੀਸ ਫੋਰਸ ਦੀ ਸਖ਼ਤ ਸੁਰੱਖਿਆ ਹੇਠ ਇੱਥੋਂ ਦੇ ਇਕ ਹੋਟਲ ਵਿਚ ਪਹੁੰਚਾਇਆ ਗਿਆ।ਵੈਸਟ ਇੰਡੀਜ਼ ਨੇ ਲੜੀ ਦਾ ਪਹਿਲਾ ਮੈਚ ਅੱਠ ਵਿਕਟਾਂ ਨਾਲ ਜਿੱਤਿਆ ਸੀ ਜਦੋਂਕਿ ਭਾਰਤੀ ਟੀਮ ਨੇ ਦੂਜੇ ਮੁਾਕਬਲੇ ਨੂੰ 107 ਦੌੜਾਂ ਨਾਲ ਜਿੱਤ ਕੇ ਤਿੰਨ ਮੈਚਾਂ ਦੀ ਲੜੀ ਨੂੰ 1-1 ਨਾਲ ਬਰਾਬਰ ਕਰ ਦਿੱਤਾ। ਲੜੀ ਦਾ ਤੀਜਾ ਮੁਕਾਬਲਾ ਫ਼ੈਸਲਾਕੁਨ ਹੋਣ ਕਰ ਕੇ ਪ੍ਰਸ਼ੰਸਕਾਂ ਦੀ ਦਿਲਚਸਪੀ ਇਸ ਵਿੱਚ ਕਾਫੀ ਵਧ ਗਈ ਹੈ। ਭਾਰਤ ਨੇ ਇਸ ਤੋਂ ਪਹਿਲਾਂ ਟੀ20 ਲੜੀ ਨੂੰ 2-1 ਨਾਲ ਆਪਣੇ ਨਾਂ ਕੀਤਾ ਸੀ। ਰਾਜ ਦੀ ਪੁਲੀਸ ਨੇ ਇਸ ਮੁਕਾਬਲੇ ਲਈ ਭੁਬਨੇਸ਼ਵਰ ਤੇ ਕਟਕ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਦੋਵੇਂ ਟੀਮਾਂ ਦੇ ਖਿਡਾਰੀ ਭੁਵਨੇਸ਼ਵਰ ਦੇ ਹੋਟਲ ਵਿੱਚ ਰਹਿ ਰਹੇ ਹਨ ਜਦੋਂਕਿ ਅਭਿਆਸ ਤੇ ਮੈਚ ਲਈ ਉਹ ਸ਼ੁੱਕਰਵਾਰ, ਸ਼ਨਿਚਰਵਾਰ ਤੇ ਐਤਵਾਰ ਨੂੰ ਇੱਥੋਂ ਕਟਕ ਜਾਣਗੇ।


