- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੇ ਸ਼੍ਰੀਲੰਕਾ ਦਾ ਪਹਿਲਾ ਟੀ-20 ਮੈਚ ਰੱਦ
ਭਾਰਤ ਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਕੌਮਾਂਤਰੀ ਕ੍ਰਿਕਟ ਮੈਚ ਮੀਂਹ ਕਾਰਣ ਐਤਵਾਰ ਨੂੰ ਇੱਥੇ ਬਿਨਾਂ ਗੇਂਦ ਸੁੱਟੇ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦਾ ਮੁਕਾਬਲੇਬਾਜ਼ੀ ਕ੍ਰਿਕਟ ਵਿਚ ਵਾਪਸੀ ਦਾ ਇੰਤਜ਼ਾਰ ਵੀ ਵਧ ਗਿਆ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਸ਼੍ਰੀਲੰਕਾ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਸੀ ਪਰ ਖੇਡ ਸ਼ੁਰੂ ਹੋਣ ਤੋਂ ਕੁਝ ਦੇਰ ਪਹਿਲਾਂ ਤੇਜ਼ ਮੀਂਹ ਸ਼ੁਰੂ ਹੋ ਗਿਆ। ਮੀਂਹ ਰੁਕਣ ਤੋਂ ਬਾਅਦ ਪਿੱਚ ‘ਤੇ ਕੁਝ ਗਿੱਲੇ ਸਥਾਨ ਸਨ, ਜਿਨ੍ਹਾਂ ਨੂੰ ਸੁਕਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਅੰਪਾਇਰਾਂ ਨੇ ਸਥਾਨਕ ਸਮੇਂ ਅਨੁਸਾਰ 9.30 ਮਿੰਟ ਵਿਚ ਆਖਰੀ ਵਾਰ ਨਿਰੀਖਣ ਕਰਨ ਤੋਂ ਬਾਅਦ ਮੈਚ ਰੱਦ ਕਰਨ ਦਾ ਫੈਸਲਾ ਕੀਤਾ, ਜਿਸ ਨਾਲ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿਚ ਸਟੇਡੀਅਮ ਵਿਚ ਮੌਜੂਦ ਦਰਸ਼ਕ ਨਿਰਾਸ਼ ਹੋ ਗਏ।ਜ਼ਖ਼ਮੀ ਹੋਣ ਕਾਰਣ ਪਿਛਲੇ ਕੁਝ ਮਹੀਨਿਆਂ ਤੋਂ ਬਾਹਰ ਚੱਲ ਰਹੇ ਬੁਮਰਾਹ ਨੂੰ ਭਾਰਤ ਨੇ ਆਖਰੀ-11 ਵਿਚ ਰੱਖਿਆ ਸੀ। ਇਸ ਤੇਜ਼ ਗੇਂਦਬਾਜ਼ ਦਾ ਇਹ ਵੈਸਟਇੰਡੀਜ਼ ਵਿਰੁੱਧ ਕਿੰਗਸਟਨ ਵਿਚ ਟੈਸਟ ਮੈਚ ਤੋਂ ਬਾਅਦ ਪਹਿਲਾ ਮੁਕਾਬਲੇਬਾਜ਼ੀ ਮੈਚ ਹੁੰਦਾ ਪਰ ਉਸ ਦਾ ਇੰਤਜ਼ਾਰ ਹੁਣ ਮੰਗਲਵਾਰ ਤਕ ਵਧ ਗਿਆ ਹੈ ਜਦੋਂ ਇਹ ਦੋਵੇਂ ਟੀਮਾਂ ਇੰਦੌਰ ਵਿਚ ਦੂਜਾ ਟੀ-20 ਮੈਚ ਖੇਡਣ ਲਈ ਉਤਰਨਗੀਆਂ। ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕਰ ਕੇ ਆਪਣੇ ਇਰਾਦੇ ਜਤਾ ਦਿੱਤੇ ਸਨ। ਭਾਰਤ ਟੀਚੇ ਦਾ ਪਿੱਛਾ ਕਰਨ ਵਿਚ ਹਮੇਸ਼ਾ ਬਿਹਤਰ ਨਤੀਜਾ ਹਾਸਲ ਕਰਦਾ ਹੈ। ਉਸ ਨੇ ਟਾਸ ਦੇ ਸਮੇਂ ਕਿਹਾ ਸੀ ਕਿ ਪਿਛਲੇ ਮੈਚਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਪਹਿਲਾਂ ਬੱਲੇਬਾਜ਼ੀ ਕਰਨਾ ਦੂਜੀ ਪਹਿਲਕਦਮੀ ਬਣ ਗਈ ਹੈ।


