- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਨਹੀਂ ਦੇ ਰਿਹਾ ਪਾਕਿਸਤਾਨ: ਕੁਰੈਸ਼ੀ
ਲਾਹੌਰ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਵੀਂ ਦਿੱਲੀ ਨੂੰ ਕਸ਼ਮੀਰੀ ਵੱਖਵਾਦੀ ਆਗੂ ਮੀਰਵਾਇਜ਼ ਉਮਰ ਫਾਰੂਕ ਨਾਲ ਉਨ੍ਹਾਂ ਦੀ ਟੈਲੀਫੋਨ ’ਤੇ ਹੋਈ ਗੱਲਬਾਤ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ। ਭਾਰਤ ਨੇ ਲੰਘੇ ਬੁੱਧਵਾਰ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕਰਕੇ ਉਨ੍ਹਾਂ ਨੂੰ ਸਪੱਸ਼ਟ ਰੂਪ ’ਚ ਕਿਹਾ ਸੀ ਕਿ ਕੁਰੈਸ਼ੀ ਵੱਲੋਂ ਫੋਨ ’ਤੇ ਕੀਤੀ ਗਈ ਗੱਲਬਾਤ ਭਾਰਤ ਦੀ ਏਕਤਾ ਨੂੰ ਤੋੜਨ ਦੀ ਸ਼ਰਮਨਾਕ ਕੋਸ਼ਿਸ਼ ਹੈ ਅਤੇ ਇਹ ਉਨ੍ਹਾਂ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦਾ ਉਲੰਘਣ ਹੈ। ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ਮਹਿਮੂਦ ਨੂੰ ਆਗਾਹ ਕੀਤਾ ਕਿ ਅਜਿਹੇ ਵਿਹਾਰ ਦੇ ਨਤੀਜੇ ਮਾੜੇ ਹੋਣਗੇ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ, ਪਰ ਨਵੀਂ ਦਿੱਲੀ ਨੂੰ ਆਪਣੀਆਂ ਸਮੱਸਿਆਵਾਂ ਲਈ ਇਸਲਾਮਾਬਾਦ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਮੰਨਿਆ ਕਿ ਉਨ੍ਹਾਂ ਹੁਰੀਅਤ ਆਗੂ ਮੀਰਵਾਇਜ਼ ਨਾਲ ਗੱਲ ਕੀਤੀ ਸੀ ਪਰ ਨਾਲ ਹੀ ਕਿਹਾ ਕਿ ਭਾਰਤ ਨੂੰ ਇਸ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ। ਦਿ ਐਕਸਪ੍ਰੈੱਸ ਟ੍ਰਿਬਿਊਨ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ, ‘ਅਸੀਂ ਗੱਲਬਾਤ ਰਾਹੀਂ ਕਸ਼ਮੀਰ ਮਸਲੇ ਦਾ ਹੱਲ ਕਰਨਾ ਚਾਹੁੰਦੇ ਹਾਂ ਪਰ ਭਾਰਤ ਬਿਨਾਂ ਗੱਲ ਤੋਂ ਹੰਗਾਮਾ ਕਰ ਰਿਹਾ ਹੈ।


