- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਪ੍ਰਤੀ ਪਾਕਿ ਦਾ ਵਤੀਰਾ ਨਹੀਂ ਬਦਲਿਆ: ਰਾਜਨਾਥ ਸਿੰਘ
ਨਵੀਂ ਦਿੱਲੀ – ਕੇਂਦਰੀ ਮੰਤਰੀ ਵੀਕੇ ਸਿੰਘ ਨੇ ਸੋਮਵਾਰ ਨੂੰ ਆਖਿਆ ਕਿ ਪਾਕਿਸਤਾਨ ਵਿੱਚ ਭਾਵੇਂ ਇਮਰਾਨ ਖ਼ਾਨ ਨਵੇਂ ਪ੍ਰਧਾਨ ਮੰਤਰੀ ਚੁਣ ਲਏ ਗਏ ਹਨ ਪਰ ਫ਼ੌਜ ਦਾ ਸਿੱਕਾ ਅਜੇ ਵੀ ਚਲਦਾ ਹੈ। ਇਹ ਦੇਖਣਾ ਬਾਕੀ ਹੈ ਕਿ ਉਹ ਕੋਈ ਤਬਦੀਲੀ ਲਿਆ ਸਕਦੇ ਹਨ ਜਾਂ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਸਰਹੱਦੀ ਲਾਂਘਾ ਦੇਣ ਬਾਰੇ ਪਾਕਿਸਤਾਨ ਵੱਲੋਂ ਭਾਰਤ ਸਰਕਾਰ ਨੂੰ ਅਜੇ ਕੋਈ ਵੀ ਤਜਵੀਜ਼ ਪ੍ਰਾਪਤ ਨਹੀਂ ਹੋਈ।ਇਸ ਦੌਰਾਨ, ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਇੰਟੇਗ੍ਰੇਟਿਡ ਬਾਰਡਰ ਮੈਨੇਜਮੈਂਟ ਸਿਸਟਮ (ਸੀਆਈਬੀਐਮਐਸ) ਦੇ ਦੋ ਪਾਇਲਟ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਜੰਮੂ ਦੇ ਦੌਰੇ ’ਤੇ ਆਏ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਪਾਕਿਸਤਾਨ ਦੇ ਨਜ਼ਰੀਏ ਵਿੱਚ ਕੋਈ ਤਬਦੀਲੀ ਨਜ਼ਰ ਨਹੀਂ ਆਈ ਪਰ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ ਤੇ ਉਹ ਇਸ ਦੀ ਕਾਮਨਾ ਕਰਦੇ ਹਨ।ਪਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਨਵੀਂ ਹਕੂਮਤ ਬਣਨ ਤੋਂ ਬਾਅਦ ਭਾਰਤ ਦਾ ਰੁਖ਼ ‘ ਇੰਤਜ਼ਾਰ ਕਰੋ ਤੇ ਦੇਖੋ’ ਵਾਲਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਕਿਸਤਾਨ ਵਿੱਚ ਨਵੀਂ ਹਕੂਮਤ ਬਣਨ ਤੋਂ ਬਾਅਦ ਵੀ ਗੋਲੀਬੰਦੀ ਦੀ ਉਲੰਘਣਾ ਜਾਰੀ ਹੈ ਤਾਂ ਉਨ੍ਹਾਂ ਕਿਸੇ ਦਾ ਨਾਂ ਲਏ ਬਗ਼ੈਰ ਕਿਹਾ ‘‘ ਕੀ ਤੁਹਾਨੂੰ ਕੋਈ ਬਦਲਾਅ ਦੀ ਉਮੀਦ ਸੀ? ਮੈਨੂੰ ਨਹੀਂ ਪਤਾ। ਆਖਰਕਾਰ ਇਕ ਅਜਿਹਾ ਵਿਅਕਤੀ ਉਭਰ ਕੇ ਆਇਆ ਜਿਸ ਨੂੰ ਫ਼ੌਜ ਚਾਹੁੰਦੀ ਸੀ। ਫ਼ੌਜ ਦਾ ਰਾਜ ਅਜੇ ਵੀ ਕਾਇਮ ਹੈ। ਇਸ ਲਈ ਇੰਤਜ਼ਾਰ ਕਰਨਾ ਤੇ ਦੇਖਦੇ ਰਹਿਣਾ ਹੀ ਠੀਕ ਹੈ। ਕੀ ਵਿਅਕਤੀ ਫ਼ੌਜ ਦੇ ਕੰਟਰੋਲ ਹੇਠ ਰਹਿੰਦਾ ਹੈ ਜਾਂ ਨਹੀਂ।’’ ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਗੱਲਬਾਤ ਤਾਂ ਹੀ ਹੋ ਸਕਦੀ ਹੈ ਜੇ ਗੱਲਬਾਤ ਲਈ ਮਾਹੌਲ ਸਾਜ਼ਗਾਰ ਹੋਵੇਗਾ। ਗੁਰਦੁਆਰਾ ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਕਿਹਾ ਕਿ ਇਹ ਮੁੱਦਾ ਬਹੁਤ ਸਾਲਾਂ ਤੋਂ ਚੱਲ ਰਿਹਾ ਹੈ ਤੇ ਅਜੇ ਇਸ ਬਾਰੇ ਕੁਝ ਵੀ ਨਹੀਂ ਹੋਇਆ ਤੇ ਜੇ ਕੁਝ ਹੋਇਆ ਤਾਂ ਅਸੀਂ ਤੁਹਾਨੂੰ ਦੱਸਾਂਗੇ।


