- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਵੱਲੋਂ ਲੜੀ ’ਤੇ 4-1 ਨਾਲ ਕਬਜ਼ਾ- ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਹਰਾਇਆ
ਵੈਲਿੰਗਟਨ – ਭਾਰਤੀ ਟੀਮ ਨੇ ਵੈਲਿੰਗਟਨ ’ਚ ਖੇਡੇ ਗਏ ਪੰਜਵੇਂ ਅਤੇ ਆਖ਼ਰੀ ਇਕ ਦਿਨਾ ਮੈਚ ਵਿੱਚ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਮਾਤ ਦੇ ਕੇ ਪੰਜ ਮੈਚਾਂ ਦੀ ਲੜੀ ’ਚ 4-1 ਨਾਲ ਇਤਿਹਾਸਕ ਜਿਤ ਦਰਜ ਕੀਤੀ ਹੈ। ਟਾਸ ਜਿਤ ਕੇ ਪਹਿਲਾਂ ਬਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਪਹਿਲੇ ਬਲੇਬਾਜ਼ੀ ਕਰਦਿਆਂ 49.5 ਓਵਰਾਂ ’ਚ 252 ਦੌੜਾਂ ਬਣਾਈਆਂ। ਜਵਾਬ ’ਚ ਨਿਊਜ਼ੀਲੈਂਡ ਦੀ ਟੀਮ 44.1 ਓਵਰਾਂ ’ਚ 217 ਦੌੜਾਂ ’ਤੇ ਆਲ-ਆਊਟ ਹੋ ਗਈ। ਭਾਰਤ ਲਈ ਅੰਬਾਤੀ ਰਾਇਡੂ ਨੇ 90 ਦੌੜਾਂ ਦੀ ਪਾਰੀ ਖੇਡੀ ਅਤੇ ਉਨ੍ਹਾਂ ਨੂੰ ‘ਮੈਨ ਆਫ਼ ਦਾ ਮੈਚ’ ਚੁਣਿਆ ਗਿਆ। ਉਥੇ ਹੀ ਲੜੀ ’ਚ 9 ਵਿਕਟਾਂ ਹਾਸਲ ਕਰਨ ਵਾਲੇ ਮੁਹੰਮਦ ਸ਼ੰਮੀ ਨੂੰ ‘ਮੈਨ ਆਫ਼ ਦਾ ਸੀਰੀਜ਼’ ਚੁਣਿਆ ਗਿਆ।


