- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ
ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਸੀ ਜਿਨ੍ਹਾਂ ਵਿੱਚ ਟੈਂਡਰ ਜਾਰੀ ਕਰਨ, ਟੈਂਡਰ ਖੋਲ੍ਹਣ, ਕੰਮ ਦੀ ਅਲਾਟਮੈਂਟ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ 7 ਕਾਰਜਾਂ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਤੋਂ ਇਲਾਵਾ 21 ਹੋਰ ਕਾਰਜਾਂ ਦੇ ਟੈਂਡਰ ਕਰਨ, ਟੈਂਡਰ ਖੋਲ੍ਹਣ, ਕੰਮ ਦੀ ਅਲਾਟਮੈਂਟ ਸ਼ਾਮਲ ਸੀ।ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਨ੍ਹਾਂ ਕਾਰਜਾਂ ਸਬੰਧੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਗਈ ਹੈ ਕਿ ਕੋਈ ਵੀ ਇਸ ਸਬੰਧੀ ਸਿਆਸੀ ਲਾਹਾ ਲੈਣ ਦਾ ਯਤਨ ਨਾ ਕਰੇ।


