- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨਮੀਤ ਅਲੀਸ਼ੇਰ ਦੇ ਕਾਤਲ ਨੂੰ ਮਿਲੀ 10 ਸਾਲ ਦੀ ਸਜ਼ਾ
ਬ੍ਰਿਸਬੇਨ – ਆਸਟਰੇਲੀਆ ‘ਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੇ ਦੋਸ਼ੀ ਐਨਥਨੀ ਓ ਡੋਨੋਹੀਊ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ। ਐਨਥਨੀ ਦੀ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਅਦਾਲਤ ਨੇ ਹੁਕਮ ਦਿੱਤਾ ਕਿ ਉਸ ਨੂੰ ਸਖਤ ਨਿਗਰਾਨੀ ਹੇਠ ਬ੍ਰਿਸਬੇਨ ਦੇ ‘ਦਿ ਪਾਰਕ ਮੈਂਟਲ ਹੈਲਥ ਫੈਸੀਲਿਟੀ’ ‘ਚ ਰੱਖਿਆ ਜਾਵੇ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਸਾਰੀ ਉਮਰ ਮਾਨਸਿਕ ਰੋਗੀ ਰਹੇਗਾ, ਉਸ ਦੇ ਠੀਕ ਹੋਣ ਦੀ ਉਮੀਦ ਨਹੀਂ ਹੈ। ਸ਼ੁੱਕਰਵਾਰ ਨੂੰ ਆਸਟਰੇਲੀਆ ਅਦਾਲਤ ਨੇ ਐਨਥਨੀ ਓ ਡੋਨੋਹੀਊ ਨੂੰ ਬੱਸ ਡਰਾਈਵਰ ਮਨਮੀਤ ਅਲੀਸ਼ੇਰ ਦਾ ਕਤਲ ਕਰਨ ਦਾ ਦੋਸ਼ੀ ਠਹਿਰਾਇਆ। ਦੋਸ਼ੀ ਉੱਤੇ ਬੱਸ ਵਿਚਲੇ ਹੋਰ 14 ਵਿਅਕਤੀਆਂ ਨੂੰ ਮਾਰਨ ਦੇ ਜੋ ਦੋਸ਼ ਲੱਗੇ ਸਨ, ਉਹ ਵੀ ਅਦਾਲਤ ਨੇ ਖਾਰਜ ਕਰ ਦਿੱਤੇ ਹਨ। ਸ਼ਹਿਰ ਬ੍ਰਿਸਬੇਨ ‘ਚ 28 ਅਕਤੂਬਰ 2016 ਨੂੰ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਨਾਲ ਵਾਪਰੀ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਨੂੰ ਕੌਣ ਭੁਲਾ ਸਕਦਾ ਹੈ। ਸੰਗਰੂਰ ਦੇ ਪਿੰਡ ਅਲੀਸ਼ੇਰ ਦਾ ਰਹਿਣ ਵਾਲਾ ਮਨਮੀਤ ਅਲੀਸ਼ੇਰ ਬ੍ਰਿਸਬੇਨ ‘ਚ ਬੱਸ ਡਰਾਈਵਰ ਸੀ, ਉਸ ਮਨਹੂਸ ਦਿਨ ਨੂੰ ਯਾਦ ਕਰ ਕੇ ਉਸ ਦੇ ਮਾਪੇ ਅੱਜ ਵੀ ਦੁਖੀ ਹੋ ਜਾਂਦੇ ਹਨ, ਜਦੋਂ ਡਿਊਟੀ ਦੌਰਾਨ ਉਸ ਦੀ ਬੱਸ ‘ਚ ਇਕ ਵਿਅਕਤੀ ਵਲੋਂ ਜਲਣਸ਼ੀਲ ਪਦਾਰਥ ਸੁੱਟ ਦਿੱਤਾ ਗਿਆ ਅਤੇ ਮਨਮੀਤ ਸਦਾ ਲਈ ਪਰਿਵਾਰ ਤੋਂ ਦੂਰ ਹੋ ਗਿਆ। ਦੋਸ਼ੀ ਨੇ ਹੋਰ 14 ਵਿਅਕਤੀਆਂ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਜਾਨ ਬਚ ਗਈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਸੀ। ਕਿਹਾ ਜਾ ਰਿਹਾ ਸੀ ਕਿ ਦੋਸ਼ੀ ਮਾਨਸਿਕ ਰੋਗੀ ਸੀ ਪਰ ਅਲੀਸ਼ੇਰ ਦੇ ਪਰਿਵਾਰ ਨੇ ਕਿਹਾ ਸੀ ਕਿ ਜੇਕਰ ਐਨਥਨੀ ਬੀਮਾਰ ਸੀ ਤਾਂ ਉਸ ਨੂੰ ਇਸ ਤਰ੍ਹਾਂ ਲੋਕਾਂ ‘ਚ ਘੁੰਮਣ ਦੀ ਇਜਾਜ਼ਤ ਕਿਸ ਨੇ ਦਿੱਤੀ ਸੀ। ਮਨਮੀਤ ਦੀ ਮੌਤ ਮਗਰੋਂ ਕਈ ਸਵਾਲ ਉੱਠੇ, ਜਿਨ੍ਹਾਂ ਦੇ ਜਵਾਬ ਅਦਾਲਤ ‘ਚ ਮੰਗੇ ਗਏ। ਅਦਾਲਤ ਨੇ ਕਿਹਾ ਕਿ ਐਨਥਨੀ ‘ਤੇ ਅਪਰਾਧਕ ਮਾਮਲਿਆਂ ਦਾ ਟਰਾਇਲ ਨਹੀਂ ਚੱਲੇਗਾ, ਉਸ ਨੇ ਮਾਨਸਿਕ ਬੀਮਾਰੀ ਦੌਰਾਨ ਇਹ ਕਤਲ ਕੀਤਾ।


