- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਲੇਸ਼ੀਆ ਨੂੰ 5-3 ਨਾਲ ਹਰਾ ਕੇ ਜਰਮਨੀ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਚ
ਭੁਵਨੇਸ਼ਵਰ – ਓਲੰਪਿਕ ਕਾਂਸੀ ਤਮਗਾਧਾਰੀ ਜਰਮਨੀ ਨੇ ਜਿੱਤ ਦੀ ਲੈਅ ਬਰਕਰਾਰ ਰੱਖਦੇ ਹੋਏ ਸਖਤ ਮੁਕਾਬਲੇ ਵਿਚ ਮਲੇਸ਼ੀਆ ਨੂੰ 5-3 ਨਾਲ ਹਰਾ ਕੇ ਪੂਲ-ਡੀ ਵਿਚ ਚੋਟੀ ਦਾ ਸਥਾਨ ਹਾਸਲ ਕੀਤਾ ਅਤੇ ਸਿੱਧਾ ਮਰਦ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਈ। ਜਰਮਨੀ ਪੂਲ ਦੇ 3 ਮੁਕਾਬਲਿਆਂ ਵਿਚ 9 ਅੰਕ ਲੈ ਕੇ ਪਹਿਲੇ ਸਥਾਨ ‘ਤੇ ਰਿਹਾ। ਦੁਨੀਆ ਦੇ 6ਵੇਂ ਨੰਬਰ ਦੀ ਟੀਮ ਜਰਮਨੀ ਲਈ ਟਿਮ ਹਰਜਬਰੂਚ ਨੇ ਦੂਸਰੇ ਅਤੇ 59ਵੇਂ ਮਿੰਟ ਵਿਚ ਅਤੇ ਕ੍ਰਿਸਟੋਫਰ ਰੂਹਰ ਨੇ 14ਵੇਂ ਅਤੇ 18ਵੇਂ ਮਿੰਟ ਵਿਚ 2-2 ਗੋਲ ਕੀਤੇ, ਜਦਕਿ ਮਾਰਕੋ ਮਿਲਟਕਾਊ ਨੇ 39ਵੇਂ ਮਿੰਟ ਵਿਚ ਗੋਲ ਕੀਤੇ। ਮਲੇਸ਼ੀਆ ਲਈ ਸਾਰੇ 3 ਗੋਲ ਪੈਨਲਟੀ ਕਾਰਨਰ ਤੋਂ ਆਏ। ਇਨ੍ਹਾਂ ਵਿਚ ਰਾਜੀ ਰਹੀਮ ਨੇ 26ਵੇਂ ਅਤੇ 42ਵੇਂ ਮਿੰਟ ਵਿਚ ਅਤੇ ਨਬੀਲ ਨੂਰ ਨੇ 28ਵੇਂ ਮਿੰਟ ‘ਚ ਗੋਲ ਕੀਤੇ। ਉਥੇ ਹੀ ਇਸੇ ਗਰੁੱਪ ਵਿਚ ਖੇਡੇ ਗਏ ਇਕ ਹੋਰ ਮੈਚ ਵਿਚ ਨੀਦਰਲੈਂਡ ਨੇ ਪਾਕਿਸਤਾਨ ਨੂੰ 5-1 ਨਾਲ ਹਰਾਇਆ।


