- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪਟਿਆਲਾ ਵਿਖੇ ਪ੍ਰਸਤਾਵਿਤ ਖੇਡ ਯੂਨੀਵਰਸਿਟੀ ਦੇ ਐਲਾਨ ਦਾ ਸੁਆਗਤ
ਚੰਡੀਗੜ੍ਹ – ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਨ੍ਹਾਂ ਦੇ ਹਲਕੇ ਲਈ ਖੇਡ ਯੂਨੀਵਰਸਿਟੀ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਸੰਭਾਵਿਤ ਸੰਸਥਾ ਨਾਲ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹ ਮਿਲਣ ਦੇ ਨਾਲ ਨਾਲ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਪਿਛਲੇ 2 ਸਾਲਾਂ ਦੌਰਾਨ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਈ ਕਦਮ ਵੀ ਚੁੱਕੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੇ ਖੇਡ ਖੇਤਰ ਦੀ ਮਜ਼ਬੂਤੀ ਲਈ ਗਤੀ ਪ੍ਰਦਾਨ ਕਰੇਗੀ ਜਿਸਨੇ ਸਮੇਂ ਸਮੇਂ ‘ਤੇ ਦੇਸ਼ ਨੂੰ ਉੱਤਮ ਖਿਡਾਰੀ ਦਿੱਤੇ ਹਨ। ਇਹ ਖੇਡ ਯੂਨੀਵਰਸਿਟੀ ਨੌਜਵਾਨਾਂ ਵਿੱਚ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਅਤੇ ਆਪਣੇ ਅਤੇ ਪੰਜਾਬ ਦੇ ਵਧੀਆ ਭਵਿੱਖ ਲਈ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਸਹਾਇਤਾ ਪ੍ਰਦਾਨ ਕਰੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੇ ਕੰਮਾਂ ਤੋਂ ਦੂਰ ਰੱਖਣ ਲਈ ਇੱਕ ਆਦਰਸ਼ ਰਸਤਾ ਹਨ।


