- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਰਕ ਮੋਰਗਨ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਦੇ ਮੁਖੀ ਨਾਮਜ਼ਦ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸਮੇਂ ਦੇ ਸੀਮਾ ਗਸ਼ਤੀ ਅਧਿਕਾਰੀ ਨੂੰ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ (ਆਈ.ਸੀ.ਈ.) ਦੇ ਪ੍ਰਮੁੱਖ ਦੇ ਤੌਰ ਤੇ ਨਾਮਜ਼ਦ ਕੀਤਾ ਹੈ| ਟਰੰਪ ਨੇ ਟਵੀਟ ਕਰ ਕੇ ਕਿਹਾ,”ਮੈਨੂੰ ਮਜ਼ਬੂਤ, ਨਿਰਪੱਖ ਅਤੇ ਸਿਹਤਮੰਦ ਇਮੀਗ੍ਰੇਸ਼ਨ ਨੀਤੀ ਵਿੱਚ ਵਿਸ਼ਵਾਸ ਰੱਖਣ ਵਾਲੇ ਸਾਰੇ ਲੋਕਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮਾਰਕ ਮੋਰਗਨ ਆਈ.ਸੀ.ਈ. ਦੇ ਪੁਰਸ਼ ਅਤੇ ਮਹਿਲਾ ਕਾਰਕੁੰਨਾਂ ਦੇ ਪ੍ਰਮੁੱਖ ਦੇ ਤੌਰ ਤੇ ਟਰੰਪ ਪ੍ਰਸ਼ਾਸਨ ਵਿਚ ਸ਼ਾਮਲ ਹੋਣਗੇ|” ਜਿਕਰਯੋਗ ਹੈ ਕਿ ਮੋਰਗਨ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਸਾਬਕਾ ਏਜੰਟ ਹਨ| ਉਨ੍ਹਾਂ ਨੂੰ ਜੂਨ 2016 ਵਿੱਚ ਯੂ.ਐੱਸ. ਬਾਰਡਰ ਪੈਟਰੋਲ ਦਾ ਮੁਖੀ ਬਣਾਇਆ ਗਿਆ ਸੀ| ਟਰੰਪ ਦੇ ਰਾਸ਼ਟਰਪਤੀ ਦੇ ਤੌਰ ‘ਤੇ ਅਹੁਦਾ ਸੰਭਾਲਣ ਦੇ ਬਾਅਦ ਜਨਵਰੀ 2017 ਵਿਚ ਮਾਰਗਨ ਨੂੰ ਅਹੁਦੇ ਤੋਂ ਅਸਤੀਫਾ ਦੇਣ ਲਈ ਮਜ਼ਬੂਰ ਕੀਤਾ ਗਆ ਸੀ| ਗ੍ਰਹਿ ਸੁਰੱਖਿਆ ਮੰਤਰਾਲੇ ਜਿਸ ਦੇ ਤਹਿਤ ਆਈ.ਸੀ.ਈ. ਅਤੇ ਯੂ.ਐਸ. ਬਾਰਡਰ ਪੈਟਰੋਲ ਦੋਵੇਂ ਹੀ ਆਉਂਦੇ ਹਨ ਵਿਚ ਹਾਲ ਹੀ ਵਿਚ ਹੋਏ ਭਾਰੀ ਫੇਰਬਦਲ ਕਾਰਨ ਕਈ ਸੀਨੀਅਰ ਅਧਿਕਾਰੀਆਂ ਨੂੰ ਬਰਖਾਸਤ ਕੀਤੇ ਜਾਣ ਜਾਂ ਉਨ੍ਹਾਂ ਦੇ ਅਸਤੀਫਾ ਦੇਣ ਦੇ ਬਾਅਦ ਮੋਰਗਨ ਦੀ ਨਿਯੁਕਤੀ ਗਈ ਹੈ| ਆਈ.ਸੀ.ਈ. ਦੇ ਸਾਬਕਾ ਕਾਰਜਕਾਰੀ ਮੁਖੀ ਰੋਨਾਲਡ ਵਿਟਿਏਲੋ ਨੇ ਅਪ੍ਰੈਲ ਵਿੱਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ| ਟਰੰਪ ਪ੍ਰਸ਼ਾਸਨ ਆਈ.ਸੀ.ਈ. ਦੇ ਇਕ ਰਸਮੀ ਮੁਖੀ ਦੀ ਵੀ ਨਿਯੁਕਤੀ ਕਰੇਗਾ|


