- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 122/5
ਵੇਲਿੰਗਟਨ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਮੀਂਹ ਕਾਰਨ ਖਤਮ ਐਲਾਨੀ ਗਈ| ਇਸ ਦੌਰਾਨ ਭਾਰਤ ਨੇ 5 ਵਿਕਟਾਂ ਦੇ ਨੁਕਸਾਨ ਤੇ 122 ਦੌੜ ਬਣਾ ਲਈਆਂ ਸਨ| ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ| ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ| ਟੀਮ ਇੰਡੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਪ੍ਰਿਥਵੀ ਸ਼ਾਅ 16 ਦੌੜਾਂ ਦੇ ਨਿੱਜੀ ਸਕੋਰ ਤੇ ਸਾਊਥੀ ਵੱਲੋਂ ਬੋਲਡ ਹੋ ਗਏ| ਇਸ ਨਾਲ ਭਾਰਤ ਦਾ ਦੂਜਾ ਵਿਕਟ ਚੇਤੇਸ਼ਵਰ ਪੁਜਾਰਾ ਦੇ ਤੌਰ ਤੇ ਡਿੱਗਾ| ਚੇਤੇਸ਼ਵਰ ਪੁਜਾਰਾ 11 ਦੌੜਾਂ ਦੇ ਨਿੱਜੀ ਸਕੋਰ ਤੇ ਜੇਮੀਸਨ ਦੀ ਗੇਂਦ ਤੇ ਵਾਟਲਿੰਗ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ| ਇਸ ਤੋਂ ਬਾਅਦ ਵਿਰਾਟ ਕੋਹਲੀ ਨੂੰ ਸਸਤੇ ਵਿੱਚ ਆਊਟ ਹੋ ਗਏ| ਵਿਰਾਟ ਸਿਰਫ 2 ਦੌੜਾਂ ਦੇ ਨਿੱਜੀ ਸਕੋਰ ਜੇਮਿਸਨ ਦੀ ਗੇਂਦ ਤੇ ਰਾਸ ਟੇਲਰ ਨੂੰ ਕੈਚ ਦੇ ਬੈਠੇ ਤੇ ਆਊਟ ਹੋ ਗਏ| ਮਯੰਕ ਅਗਰਵਾਲ ਵੀ ਕੁਝ ਖਾਸ ਨਾ ਕਰ ਸਕੇ ਅਤੇ 34 ਦੌੜਾਂ ਦੇ ਨਿੱਜੀ ਸਕੋਰ ਤੇ ਬੋਲਟ ਦੀ ਗੇਂਦ ਤੇ ਵਾਟਲਿੰਗ ਦਾ ਸ਼ਿਕਾਰ ਬਣੇ| ਇਸ ਤੋਂ ਬਾਅਦ ਹਨੁਮਾ ਵਿਹਾਰੀ 7 ਦੌੜਾਂ ਦੇ ਨਿੱਜੀ ਸਕੋਰ ਤੇ ਜੇਮੀਸਨ ਦੀ ਗੇਂਦ ਤੇ ਵਾਟਲਿੰਗ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ| ਪਹਿਲੇ ਦਿਨ ਦੀ ਖੇਡ ਖਤਮ ਹੋਣ ਵੇਲੇ ਕ੍ਰੀਜ਼ ਤੇ ਅਜਿੰਕਯ ਰਹਾਨੇ ਅਤੇ ਰਿਸ਼ਭ ਪੰਤ ਮੌਜੂਦ ਹਨ|


