- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਆਫ਼ੀ ਮੰਗਣ ’ਚ ਕੋਈ ਸ਼ਰਮ ਨਹੀਂ: ਅਪਰਨਾ ਸੇਨ
ਕੋਲਕਾਤਾ – ਅਦਾਕਾਰ ਤੇ ਫ਼ਿਲਮਸਾਜ਼ ਅਪਰਨਾ ਸੇਨ ਨੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਐਸਐਸਕੇਐਮ ਹਸਪਤਾਲ ਵਿੱਚ ਡਾਕਟਰਾਂ ਖਿਲਾਫ਼ ਗੁੱਸਾ ਵਿਖਾਉਣ ਦੀ ਥਾਂ ਨੀਵੇਂ ਹੋ ਕੇ ਵਿਚਰਨਾ ਚਾਹੀਦਾ ਸੀ। ਸੇਨ ਨੇ ਕਿਹਾ ਕਿ ਤ੍ਰਿਣਮੂਲ ਸੁਪਰੀਮੋ ਨੂੰ ਜੂਨੀਅਰ ਡਾਕਟਰਾਂ ਨੂੰ ਦਿੱਤੀਆਂ ਕਥਿਤ ਧਮਕੀਆਂ ਲਈ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ। ਅਦਾਕਾਰਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹੜਤਾਲੀ ਡਾਕਟਰਾਂ ਦੀਆਂ ਮੁਸ਼ਕਲਾਂ ਨੂੰ ਠਰ੍ਹੰਮੇ ਨਾਲ ਸੁਣ ਕੇ ਇਨ੍ਹਾਂ ਦਾ ਹੱਲ ਕੱਢਣ। ਸੇਨ ਨੇ ਕਿਹਾ, ‘ਮਮਤਾ ਬੈਨਰਜੀ ਨੇ ਬੰਗਾਲ ਲਈ ਬਹੁਤ ਕੁਝ ਕੀਤਾ ਹੈ, ਪਰ ਉਨ੍ਹਾਂ ਜਿਸ ਤਰੀਕੇ ਨਾਲ ਡਾਕਟਰਾਂ ਨਾਲ ਗੱਲ ਕੀਤੀ, ਮੈਂ ਉਹਦੀ ਹਮਾਇਤ ਨਹੀਂ ਕਰਾਂਗੀ। ਮੁਆਫ਼ੀ ਮੰਗਣ ਨਾਲ ਉਨ੍ਹਾਂ ਦੀ ਸ਼ਾਨ ਨਹੀਂ ਘਟਦੀ ਤੇ ਇਸ ਵਿੱਚ ਸ਼ਰਮ ਵਾਲੀ ਵੀ ਕੋਈ ਗੱਲ ਨਹੀਂ।’


