ਮੁਸ਼ੱਰਫ ਖਿਲਾਫ਼ 9 ਅਕਤੂਬਰ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਖਿਲਾਫ਼ ਚੱਲ ਰਹੇ ਦੇਸ਼ਧ੍ਰੋਹ ਦੇ ਕੇਸ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੇ 9 ਅਕਤੂਬਰ ਤੋਂ ਰੋਜ਼ਾਨਾ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਤਿੰਨ ਮੈਂਬਰੀ ਟ੍ਰਿਬਿਊਨਲ ਨੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਲਿਖਤੀ ਤੌਰ ’ਤੇ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਮੁਸ਼ੱਰਫ ਨੂੰ ਅਦਾਲਤ ’ਚ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।

VIA PUNJAB