- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸ਼ੱਰਫ ਦੀ ਹਾਲਤ ਵਿਗੜੀ, ਹਸਪਤਾਲ ਦਾਖਲ
ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਪਰਵੇਜ਼ ਮੁਸ਼ੱਰਫ ਦੀ ਹਾਲਤ ਵੀਰਵਾਰ ਨੂੰ ਅਚਾਨਕ ਵਿਗੜ ਗਈ ਹੈ ਤੇ ਉਨ੍ਹਾਂ ਨੂੰ ਇਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੁਬਈ ਦੇ ਨੇਸ਼ਨ ਅਖਬਾਰ ਮੁਤਾਬਕ ਮੁਸ਼ੱਰਫ ਕਿਸੇ ਨਾਲ ਮੁਲਾਕਾਤ ਜਾਂ ਗੱਲਬਾਤ ਨਹੀਂ ਕਰ ਰਹੇ ਹਨ।ਮੁਸ਼ੱਰਫ 2007 ‘ਚ ਸੰਵਿਧਾਨ ਨੂੰ ਮੁਅੱਤਲ ਕਰਨ ਲਈ ਰਾਜਧਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਹ ਮਾਰਚ 2016 ਤੋਂ ਦੁਬਈ ‘ਚ ਰਹਿ ਰਹੇ ਹਨ। ਸਾਬਕਾ ਫੌਜ ਮੁਖੀ ਇਲਾਜ ਲਈ ਦੁਬਈ ਗਏ ਸਨ ਤੇ ਸੁਰੱਖਿਆ ਤੇ ਸਿਹਤ ਕਾਰਨਾਂ ਕਾਰਨ ਉਦੋਂ ਤੋਂ ਪਾਕਿਸਤਾਨ ਨਹੀਂ ਪਰਤੇ। ਪਹਿਲਾਂ ਆਈਆਂ ਖਬਰਾਂ ‘ਚ ਕਿਹਾ ਗਿਆ ਸੀ ਕਿ ਸਾਬਕਾ ਰਾਸ਼ਟਰਪਤੀ ਦੀ ਬੀਮਾਰੀ ਨੇ ਉਨ੍ਹਾਂ ਦੇ ਨਰਵਸ ਸਿਸਟਮ ਨੂੰ ਕਮਜ਼ੋਰ ਕਰ ਦਿੱਤਾ ਹੈ। ਮੁਸ਼ੱਰਫ ਨੂੰ ਖੜ੍ਹੇ ਹੋਣ ‘ਚ ਤੇ ਤੁਰਨ ‘ਚ ਦਿੱਕਤਾਂ ਆ ਰਹੀਆਂ ਹਨ।


