- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸਲਮਾਨ ਦਿਖਾਈ ਦੇਣ ਵਾਲੇ ਪਰਿਵਾਰ ਤੇ ਸਿਰਫਿਰੇ ਨੇ ਚੜ੍ਹਾਈ ਗੱਡੀ
ਕੈਲੀਫੋਰਨੀਆ – ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਡਰਾਈਵਰ ਨੇ ਭੀੜ ‘ਤੇ ਗੱਡੀ ਚੜ੍ਹਾ ਦਿੱਤੀ, ਜਿਸ ‘ਚ 8 ਲੋਕ ਜ਼ਖਮੀ ਹੋ ਗਏ। ਉਸ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਲੱਗ ਰਿਹਾ ਸੀ ਕਿ ਇਹ ਲੋਕ ਮੁਸਲਮਾਨ ਹਨ। ਪੁਲਸ ਨੇ ਇਸ ਸਬੰਧੀ ਜਾਣਕਾਰੀ ਸ਼ੁੱਕਰਵਾਰ ਨੂੰ ਜਾਰੀ ਕੀਤੀ। ਪੁਲਸ ਮੁਤਾਬਕ ਡਰਾਈਵਰ ਦੀ ਪਛਾਣ ਇਸਾਇਹਾ ਪਿਓਪਲਸ ਦੇ ਤੌਰ ‘ਤੇ ਹੋਈ ਹੈ। ਉਸ ਨੇ ਸੜਕ ‘ਤੇ ਖੜ੍ਹੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਸਨੀਵੇਲ ਪੁਲਸ ਹੁਣ ਇਸ ਮਾਮਲੇ ਦੀ ਜਾਂਚ ਘ੍ਰਿਣਾ ਅਪਰਾਧ ਤਹਿਤ ਕਰ ਰਹੀ ਹੈ। ਸਨੀਵੇਲ ਪਬਲਿਕ ਸਕਿਓਰਟੀ ਨੇ ਇਕ ਬਿਆਨ ‘ਚ ਕਿਹਾ ਹੈ, ”ਇਹ ਇਕ ਨਵਾਂ ਸਬੂਤ ਹੈ ਕਿ ਲੋਕ ਜਾਣ-ਬੁੱਝ ਕੇ ਜਾਤੀ ਅਤੇ ਮੁਸਲਮਾਨ ਹੋਣ ਦੇ ਆਧਾਰ ‘ਤੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਮੰਗਲਵਾਰ ਨੂੰ ਹੋਈ ਇਸ ਘਟਨਾ ‘ਚ 8 ਲੋਕ ਜ਼ਖਮੀ ਹੋਏ ਸਨ, ਜਿਨ੍ਹਾਂ ‘ਚੋਂ 3 ਇਕ ਹੀ ਪਰਿਵਾਰ ਦੇ ਮੈਂਬਰ ਹਨ। ਇਕ ਵਿਅਕਤੀ, ਉਸ ਦਾ ਪੁੱਤ ਅਤੇ ਧੀ ਜ਼ਖਮੀ ਹੋਏ ਸਨ। ਹਾਲਾਂਕਿ ਇਸ ਪਰਿਵਾਰ ਦੀ ਨਾਗਰਿਕਤਾ ਸਬੰਧੀ ਜਾਣਕਾਰੀ ਨਹੀਂ ਮਿਲ ਸਕੀ ਹੈ।


