- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ਹਮਲੇ ਦੀ ਦਹਿਸ਼ਤ ਹਾਲੇ ਵੀ ਨਹੀਂ ਭੁੱਲੀ: ਕੋਵਿੰਦ
ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਅੱਜ ਦੇ ਦਿਨ 2008 ’ਚ ਮੁੰਬਈ ਦਹਿਸ਼ਤੀ ਹਮਲੇ ਦੀਆਂ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਮੁਲਕ ਦੀਆਂ ਯਾਦਾਂ ’ਚ ਵੱਸ ਗਈਆਂ ਹਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਾਡੀ ਜ਼ਿੰਮੇਵਾਰੀ ਬਣ ਗਈ ਹੈ। ਇਥੇ ‘ਸੰਵਿਧਾਨ ਦਿਵਸ’ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਵਿੰਦ ਨੇ ਹੋਰ ਹਸਤੀਆਂ ਵੱਲੋਂ 26/11 ਵਰਗੇ ਦਹਿਸ਼ਤੀ ਹਮਲਿਆਂ ਬਾਰੇ ਦਰਪੇਸ਼ ਚੁਣੌਤੀਆਂ ’ਤੇ ਫਿਕਰ ਜਤਾਉਣ ’ਤੇ ਆਪਣੀ ਹਾਮੀ ਭਰੀ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਹੀ ਸੰਵਿਧਾਨ ਦਿਵਸ ਵੀ ਮਨਾਇਆ ਜਾਂਦਾ ਹੈ। ਇਸ ਦਿਨ 1949 ’ਚ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਮਨਜ਼ੂਰ ਕੀਤਾ ਸੀ ਅਤੇ ਇਹ 26 ਜਨਵਰੀ 1950 ਤੋਂ ਲਾਗੂ ਹੋ ਗਿਆ ਸੀ। ਸ੍ਰੀ ਕੋਵਿੰਦ ਨੇ ਸੰਸਦ ਦੀ ਕਾਰਵਾਈ ’ਚ ਪੈਂਦੇ ਅੜਿੱਕਿਆਂ ਅਤੇ ਅਦਾਲਤਾਂ ’ਚ ਕੇਸਾਂ ਦੀ ਸੁਣਵਾਈ ਮੁਲਤਵੀ ਹੋਣ ’ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਇਸ ਗੱਲ ’ਤੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਸੁਪਰੀਮ ਕੋਰਟ ਨੇ ਆਪਣੇ ਫ਼ੈਸਲਿਆਂ ਦੀਆਂ ਕਾਪੀਆਂ ਹਿੰਦੀ ’ਚ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਆਜ਼ਾਦ ਭਾਰਤ ਦਾ ਆਧੁਨਿਕ ਗ੍ਰੰਥ ਹੈ। ਆਪਣੇ ਸੰਬੋਧਨ ’ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਸੰਵਿਧਾਨ ਮੁਤਾਬਕ ਕੰਮ ਕਰਨਾ ਸਾਡੇ ਸਾਰਿਆਂ ਦੇ ਹਿੱਤ ’ਚ ਹੈ।


