- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ
03 ਘਟਨਾਵਾਂ ਨੂੰ ਛੱਡ ਕੇ ਬਾਕੀ ਸੂਬੇ ਵਿੱਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜਿਆ: ਡਾ. ਐਸ ਕਰੁਣਾ ਰਾਜੂ
ਚੰਡੀਗੜ – ਪੰਜਾਬ ਰਾਜ ਦੀਆਂ 13 ਲੋਕ ਸਭਾ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ 03 ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸ਼ਾਮ ਵੋਟਾਂ ਪੈਣ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਖਬਰ ਲਿਖੇ ਜਾਣ ਤੱਕ ਪੰਜਾਬ ਰਾਜ ਵਿੱਚ 62.07 ਫੀਸਦੀ ਵੋਟਿੰਗ ਦਰਜ ਕੀਤੀ ਗਈ। ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਗਰਮ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਅਤੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨਾਂ ਵੋਟਾਂ ਦੇ ਕੰਮ ਵਿੱਚ ਲੱਗੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮੀਆਂ ਸਿਰ ਇਸ ਪ੍ਰਾਪਤੀ ਦਾ ਸਿਹਰਾ ਵੀ ਬੰਨਿਆ ਅਤੇ ਵਿਸ਼ੇਸ ਕਰਕੇ ਆਂਗਨਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰ, ਆਸ਼ਾ ਵਰਕਰ ਅਤੇ ਚੌਂਕੀਦਾਰਾਂ ਦਾ ਵੀ ਚੋਣਾਂ ਕਰਵਾਉਣ ਵਿੱਚ ਪਾਏ ਗਏ ਯੋਗਦਾਨ ਲਈ ਵਿਸ਼ੇਸ ਧੰਨਵਾਦ ਕੀਤਾ।ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਸਾਫ-ਸੁਥਰੇ ਢੰਗ ਨਾਲ ਵੋਟਾਂ ਪੈਣ ਦੇ ਟੀਚੇ ਨੂੰ ਪੂਰਾ ਕੀਤਾ ਗਿਆ। ਉਨਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਇਸ ਵਾਰ 117 ਅਜਿਹੇ ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਜਿੱਥੇ ਸਿਰਫ ਔਰਤ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਸਨ।ਵੋਟਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ 17 ਜਨਰਲ ਓਬਜ਼ਰਵਰ, 7 ਪੁਲਿਸ ਓਬਜ਼ਰਵਰ ਅਤੇ 19 ਐਕਸਪੈਂਡੀਚਰ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ ਇਸ ਤੋਂ ਇਲਾਵਾ 9390 ਮਾਈਕਰੋ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ।ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 290 ਬੈਲਟ ਯੂਨੀਟ, 219 ਕੰਟਰੋਲ ਯੂਨੀਟ ਅਤੇ 508 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਦੌਰਾਨ 169 ਬੈਲਟ ਯੂਨੀਟ, 88 ਕੰਟਰੋਲ ਯੂਨੀਟ ਅਤੇ 695 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ। ਉਨਾਂ ਕਿਹਾ ਕਿ ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ।ਮੁੱਖ ਚੋਣ ਅਫਸਰ ਨੇ ਦੱਸਿਆ ਕਿ 1.25 ਲੱਖ ਮੁਲਾਜ਼ਮਾਂ ਨੇ ਵੋਟਾਂ ਪਾਉਣ ਦੇ ਕੰਮ ਵਿੱਚ ਆਪਣੀ ਡਿਊਟੀ ਨਿਭਾਈ ਜਦੋਂ ਕਿ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ 25000 ਤੋਂ ਵੱਧ ਕੇਂਦਰੀ ਨੀਮ ਸੁਰੱਖਿਆ ਬਲਾਂ ਦੇ ਜਵਾਨ ਅਤੇ 75000 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਡਿਊਟੀ ਕੀਤੀ ।ਡਾ. ਰਾਜੂ ਨੇ ਦੱਸਿਆ ਕਿ ਚੋਣ ਪ੍ਰਕ੍ਰਿਆ ਦੌਰਾਨ ਖਡੂਰ ਸਾਹਿਬ ਦੇ ਪਿੰਡ ਸਰਾਲੀ ਕਲਾਂ ਪੁਲਿਸ ਸਟੇਸ਼ਨ ਵੈਰੋਵਾਲ ਵਿੱਚ ਇਕ ਕਾਂਗਰਸੀ ਵਰਕਰ ਬੰਟੀ ਪੁੱਤਰ ਸ੍ਰੀ ਚਰਨਜੀਤ ਸਿੰਘ ਦੇ ਸੁੱਖਾ, ਗੋਰਾ ਅਤੇ ਸੋਨੀ ਪੁਤਰਾਨ ਰਣਧੀਰ ਸਿੰਘ ਵਾਸੀ ਸਰਾਲੀ ਕਲਾਂ ਵੱਲੋਂ ਕਤਲ ਦੀ ਘਟਨਾ ਵਾਪਰੀ, ਜਿਸ ਸਬੰਧੀ ਜਾਂਚ ਕਰਾਉਣ ਤੇ ਪਾਇਆ ਗਿਆ ਕਿ ਇਹ ਹਾਦਸਾ ਆਪਸੀ ਪੁਰਾਣੀ ਰੰਜਿਸ਼ ਦੇ ਕਾਰਨ ਵਾਪਰਿਆ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 22 ਮਿਤੀ 19.05.2019 ਭਾਰਤੀ ਦੰਡਾਵਲੀ ਦੀ ਧਾਰਾ 302/34 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਆਦਮਪੁਰ ਵਿਧਾਨ ਸਭਾ ਖੇਤਰ ਅਧੀਨ ਆਉਂਦੇ ਪਿੰਡ ਲੜੋਈ ਵਿੱਖੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਹਮਾਇਤੀਆਂ ਦੀ ਆਪਸੀ ਕਹੀ ਸੁਣੀ ਹੋਈ ਜਿਸ ‘ਤੇ ਪ੍ਰਸ਼ਾਸਨ ਵੱਲੋਂ ਕਾਬੂ ਪਾ ਲਿਆ ਗਿਆ।ਉਨਾਂ ਦੱਸਿਆ ਕਿ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਵਿੱਖੇ ਵਾਪਰੀ ਇਕ ਘਟਨਾ ਵਿੱਚ ਖੁਸ਼ਬਾਜ ਜਟਾਣਾ ਵੱਲੋਂ ਦੇਸੀ ਹਥਿਆਰ ਨਾਲ ਫਾਇਰਿੰਗ ਕੀਤੀ ਗਈ। ਇਸ ਘਟਨਾ ਵਿਚ 2 ਵਿਅਕਤੀ ਜ਼ਖਮੀ ਹੋ ਗਏ। ਜ਼ਖਮੀ ਵਿਅਕਤੀਆਂ ਵਿਚੋਂ ਕੋਈ ਵੀ ਗੋਲੀ ਜਾਂ ਛਰੇ ਨਾਲ ਜ਼ਖਮੀ ਨਹੀਂ ਹੋਇਆ ਸੀ। ਪੁਲਿਸ ਨੇ ਇਸ ਸਬੰਧੀ 12 ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 307, ਆਰਮਜ਼ ਐਕਟ ਅਤੇ ਐਸ.ਸੀ./ਐਸ.ਟੀ. ਅਧੀਨ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸੇ ਮਾਮਲੇ ਵਿਚ 15 ਅਣਪਛਾਤੇ ਵਿਅਕਤੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰਾਂ ਜ਼ਿਲਾ ਫਿਰੋਜ਼ਪੁਰ ਦੇ ਹੱਕਾਵਾਲਾ ਪਿੰਡ ਵਿੱਚ 2 ਧੜਿਆਂ ਦਰਮਿਆਨ ਲੜਾਈ ਝਗੜੇ ਦੀ ਘਟਨਾ ਵੀ ਵਾਪਰੀ ਜਿਸ ਵਿਚ 1 ਵਿਅਕਤੀ ਜਖਮੀ ਹੋ ਗਿਆ ਜਦਕਿ 2 ਵਹੀਕਲਾਂ ਨੂੰ ਵੀ ਨੁਕਸਾਨ ਪੁੱਜਿਆ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਮੁੱਖ ਚੋਣ ਅਫਸਰ ਪੰਜਾਬ ਨੇ ਦੱਸਿਆ ਕਿ ਫੇਸਬੁਕ ‘ਤੇ ਵੋਟ ਪਾਉਣ ਦੀ ਪ੍ਰਕ੍ਰਿਆ ਦੀ ਵੀਡੀਓ ਅਪਲੋਡ ਕਰਨ ਦੇ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਅਧੀਨ 3 ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਰੂਪਨਗਰ, ਲੁਧਿਆਣਾ ਅਤੇ ਗੁਰਦਾਸਪੁਰ, ਵਿੱਚ ਦਰਜ ਕੀਤੇ ਗਏ ਹਨ। ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੇਰਾਬੱਸੀ ਮੁਬਾਰਕਪੁਰ ਰੋਡ ‘ਤੇ ਸਥਿਤ ਮੋਹਨ ਫਾਈਬਰ ਕੰਪਨੀ ਨੂੰ ਸੀਲ ਕਰ ਦਿੱਤਾ ਗਿਆ। ਉਕਤ ਕੰਪਨੀ ਵੱਲੋਂ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਫੈਕਟਰੀ ਵਿੱਚ ਕੰਮ ਕਰਦੇ ਵਰਕਰਾਂ ਨੂੰ ਵੋਟ ਪਾਉਣ ਲਈ ਛੁੱਟੀ ਦੇਣ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ। ਕੰਪਨੀ ਵਿਰੁੱਧ ਕਿਰਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੱਲੋਂ ਸਬੰਧਤ ਧਾਰਾਵਾਂ ਅਧੀਨ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


