- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵਲੋਂ ਈਦ-ਉੱਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਅਤੇ ਜਰੂਰਤਮੰਦਾਂ ਪ੍ਰਤੀ ਸੇਵਾਭਾਵ ਅਤੇ ਹਮਦਰਦੀ ਨੂੰ ਬੜਾਵਾ ਦੇਂਦਾ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਮਿਲਜੁਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀ ਤੰਦਾਂ ਨੂੰ ਅੱਗੇ ਹੋਰ ਮਜ਼ਬੂਤ ਕੀਤਾ ਜਾ ਸਕੇ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਤਿਉਹਾਰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।


