- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ
ਕਣਕ ਖਰੀਦ ਅਤੇ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿੱਚ ਕਣਕ ਦੀ ਖਰੀਦ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਨੂੰ 24 ਘੰਟੇ ਦੇ ਵਿੱਚ ਖਰੀਦਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ। ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹਏ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 60 ਫੀਸਦੀ ਤੋਂ ਵੱਧ ਫਸਲ ਪਹਿਲਾਂ ਹੀ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਪਹੁੰਚਣ ਵਿੱਚ ਤੇਜ਼ੀ ਆਈ ਹੈ ਅਤੇ ਰੋਜ਼ਾਨਾ 10 ਲੱਖ ਮੀਟਰਕ ਟਨ ਤੋਂ ਵੱਧ ਕਣਕ ਮੰਡੀਆਂ ਵਿੱਚ ਪਹੁੰਚ ਰਹੀ ਹੈ।


