- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਹੋਲਾ ਮਹੱਲਾ ਅਤੇ ਹੋਲੀ ਨੂੰ ਏਕਤਾ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਰਹਿਮਦਿਲੀ ਨਾਲ ਮਨਾਉਣ ਦਾ ਸੱਦਾ ਦਿੱਤਾ। ਜੰਗਜੂ ਭਾਵਨਾ ਦਾ ਪ੍ਰਤੀਕ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀ ਪੂਰਵ ਸੰਧਿਆ ‘ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਮੌਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਮਾਨਵਤਾ ਅਤੇ ਆਪਸੀ ਮੇਲ ਮਿਲਾਪ ਦੀਆਂ ਉੱਚ ਨੈਤਿਕ ਕਦਰਾਂ-ਕੀਮਤਾਂ ਦਾ ਪਾਸਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ਪ੍ਰਤੀ ਮੁੜ ਸਮਰਪਿਤ ਹੋਣ ਦਾ ਸਮਾਂ ਹੈ।


