- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਨ ਆਫ ਦਿ ਮੈਚ ਬਣੇ ਜਸਪ੍ਰੀਤ ਬੁਮਰਾਹ
ਆਈ.ਸੀ.ਸੀ. ਵਰਲਡ ਕੱਪ 2019 ‘ਚ ਸ਼ਨੀਵਾਰ ਨੂੰ ਭਾਰਤ ਨੇ ਅਫਗਾਨਿਸਤਾਨ ਨੂੰ ਰੋਮਾਂਚਕ ਮੈਚ ‘ਚ 11 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਕਿਹਾ ਕਿ ਇਹ ਮੈਚ ਕਾਫੀ ਮੁਸ਼ਕਲ ਸੀ ਪਰ ਉਨ੍ਹਾਂ ਨੂੰ ਆਪਣੀ ਕਾਬਲੀਅਤ ‘ਤੇ ਭਰੋਸਾ ਸੀ। ਅਫਗਾਨਿਸਤਾਨ ਲਈ ਮੁਹੰਮਦ ਨਬੀ ਨੇ 52 ਦੌੜਾਂ ਦੀ ਅਹਿਮ ਪਾਰੀ ਖੇਡੀ ਅਤੇ ਇਸ ਮੈਚ ਨੂੰ ਭਾਰਤ ਦੇ ਪਾਲੇ ਤੋਂ ਕੱਢਦੇ ਦਿਸ ਰਹੇ ਸਨ ਪਰ ਬੁਮਰਾਹ ਨੇ ਅੰਤ ਦੇ ਓਵਰਾਂ ‘ਚ ਚੰਗੀ ਗੇਂਦਬਾਜ਼ੀ ਕਰਕੇ ਉਨ੍ਹਾਂ ਨੂੰ ਜ਼ਿਆਦਾ ਦੌੜਾਂ ਨਹੀਂ ਬਣਾਉਣ ਦਿੱਤੀਆਂ। ਬੁਮਰਾਹ ਨੇ 49ਵੇਂ ਓਵਰ ‘ਚ ਸਿਰਫ ਪੰਜ ਦੌੜਾਂ ਦਿੱਤੀਆਂ ਅਤੇ ਬੁਮਰਾਹ ਨੇ ਆਪਣੀ ਯਾਰਕਰਸ ਨਾਲ ਨਬੀ ਨੂੰ ਦੌੜਾਂ ਨਹੀਂ ਬਣਾਉਣ ਦਿੱਤੀਆਂ। ਬੁਮਰਾਹ ਨੇ 10 ਓਵਰਾਂ ‘ਚ 39 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ ਅਤੇ ਇਕ ਮੇਡੇਨ ਓਵਰ ਵੀ ਸੁੱਟਿਆ। ਬੁਮਰਾਹ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ। ਬੁਮਰਾਹ ਨੇ ਕਿਹਾ, ”ਜਦੋਂ ਕਪਤਾਨ ਦਾ ਵਿਸ਼ਵਾਸ ਤੁਹਾਡੇ ‘ਤੇ ਹੁੰਦਾ ਹੈ ਤਾਂ ਤੁਹਾਨੂੰ ਕਾਫੀ ਆਤਮਵਿਸ਼ਵਾਸ ਮਿਲਦਾ ਹੈ। ਇਸ ਨਾਲ ਮੈਨੂੰ ਆਪਣੀ ਸੋਚ ਸਾਫ ਰਖਣ ‘ਚ ਮਦਦ ਮਿਲਦੀ ਹੈ।


