- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਅੰਡੇਮਾਨ ਨਿਕੋਬਾਰ ਦੇ ਤਿੰਨ ਟਾਪੂਆਂ ਦੇ ਨਾਮ ਬਦਲੇ
ਪੋਰਟ ਬਲੇਅਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਵੱਲੋਂ ਇਥੇ ਤਿਰੰਗਾ ਲਹਿਰਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਅੰਡੇਮਾਨ ਅਤੇ ਨਿਕੋਬਾਰ ਦੇ ਤਿੰਨ ਟਾਪੂਆਂ ਦੇ ਨਾਮ ਬਦਲਣ ਦਾ ਅੱਜ ਐਲਾਨ ਕੀਤਾ। ਰੌਸ ਟਾਪੂ ਦਾ ਨਾਮ ਨੇਤਾਜੀ ਸੁਭਾਸ਼ ਚੰਦਰ ਬੋਸ ਦੀਪ, ਨੀਲ ਟਾਪੂ ਨੂੰ ਸ਼ਹੀਦ ਦੀਪ ਅਤੇ ਹੈਵਲੌਕ ਟਾਪੂ ਨੂੰ ਸਵਰਾਜ ਦੀਪ ਦੇ ਨਾਮ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ ਇਸ ਮੌਕੇ 75 ਰੁਪਏ ਦਾ ਸਿੱਕਾ ਅਤੇ ਯਾਦਗਾਰੀ ਟਿਕਟ ਵੀ ਜਾਰੀ ਕੀਤੇ। ਉਨ੍ਹਾਂ ਨੇਤਾਜੀ ਦੇ ਨਾਮ ’ਤੇ ਡੀਮਡ ਯੂਨੀਵਰਸਿਟੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਸੈਲੂਲਰ ਜੇਲ੍ਹ ਦਾ ਦੌਰਾ ਕੀਤਾ ਅਤੇ ਬਰਤਾਨਵੀ ਹਕੂਮਤ ਦੌਰਾਨ ਇੱਥੇ ਕੈਦ ਰਹੇ ਵੀਰ ਸਾਵਰਕਰ, ਬਾਬਾ ਭਾਨ ਸਿੰਘ ਤੇ ਇੰਦੂ ਭੂਸ਼ਨ ਰੌਇ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।


