- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਚੋਣਾਂ ’ਚ ਨਫ਼ਰਤ ਅਤੇ ਅਸੀਂ ਪਿਆਰ ਵਰਤਿਆ ਰਾਹੁਲ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਇੱਥੇ ਲੋਕ ਸਭਾ ਚੋਣਾਂ ’ਚ ਵੋਟ ਪਾਈ ਅਤੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਚੋਣਾਂ ਵਿੱਚ ਨਫ਼ਰਤ ਦੀ ਵਰਤੋਂ ਕੀਤੀ ਹੈ ਅਤੇ ਅਸੀਂ ਪਿਆਰ ਵਰਤਿਆ ਹੈ। ਸ੍ਰੀ ਗਾਂਧੀ ਨੇ ਵੋਟ ਪਾਉਣ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਦੋ ਵਿਰੋਧੀ ਪਾਰਟੀਆਂ ਵਿੱਚ ‘ਚੰਗੀ ਲੜਾਈ’ ਦੇਖਣ ਨੂੰ ਮਿਲੀ ਹੈ। ਉਨ੍ਹਾਂ ਦਾ ਖਿਆਲ ਹੈ ਕਿ ਪਿਆਰ ਜਿੱਤ ਵੱਲ ਜਾ ਰਿਹਾ ਹੈ। ਉਹ ਆਪਣੇ ਘਰ ਦੇ ਨਜ਼ਦੀਕ ਹੀ ਤੁਗਲਕ ਰੋਡ ਉੱਤੇ ਬਣੇ ਪੋਲਿੰਗ ਬੂਥ ਵਿੱਚ ਉਹ ਕਾਂਗਰਸ ਦੇ ਉਮੀਦਵਾਰ ਅਜੈ ਮਾਕਨ ਨਾਲ ਵੋਟ ਪਾਉਣ ਆਏ। ਉਨ੍ਹਾਂ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਚੋਣ ਤਿੰਨ ਚਾਰ ਮੁੱਦਿਆਂ ਉੱਤੇ ਲੜੀ ਗਈ ਹੈ। ਇਹ ਮੁੱਦੇ ਕਾਂਗਰਸ ਦੇ ਨਹੀਂ ਸਗੋਂ ਲੋਕਾਂ ਦੇ ਸਨ। ਇਨ੍ਹਾਂ ਮੁੱਦਿਆਂ ਦੇ ਵਿੱਚ ਸਭ ਤੋਂ ਅਹਿਮ ਬੇਰੁਜ਼ਗਾਰੀ ਦਾ ਮੁੱਦਾ ਸੀ। ਇਸ ਤੋਂ ਬਾਅਦ ਕਿਸਾਨੀ ਦਾ ਮੁੱਦਾ ਸੀ। ਇਨ੍ਹਾਂ ਬਾਅਦ ਨੋਟਬੰਦੀ ਅਤੇ ਜੀਐੱਸਟੀ ਵਰਗੇ ਮੁੱਦੇ ਸਨ, ਜਿਨ੍ਹਾਂ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ।


