- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਜਸਟਿਨ ਟਰੂਡੋ ਨੂੰ ਕੈਨੇਡਾ ਚੋਣਾਂ ਜਿੱਤਣ ਤੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਦੁਬਾਰਾ ਕੈਨੇਡਾ ‘ਚ ਸੱਤਾ ‘ਚ ਵਾਪਸੀ ਕਰਨ ‘ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵਿੱਟਰ ਹੈਂਡਲ ‘ਤੇ ਜਸਟਿਨ ਟਰੂਡੋ ਨੂੰ ਵਧਾਈ ਦਿੱਤੀ। ਟਵੀਟ ‘ਚ ਉਨ੍ਹਾਂ ਲਿੱਖਿਆ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ ਦੇ ਸਮਾਨ ਮੂਲ ਅਤੇ ਲੋਕਤੰਤਰ ਅਤੇ ਬਹੁਮਤ ਦੇ ਪ੍ਰਤੀ ਵਚਨਬੱਧਤਾ ਹੈ। ਤੁਹਾਡੇ ਨਾਲ ਮਿਲ ਕੇ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਸਵੰਦ ਹਾਂ। ਦੱਸ ਦਈਏ ਕਿ ਪਿਛਲੇ ਸਾਲ ਜਸਟਿਨ ਟਰੂਡੋ ਦਾ ਭਾਰਤ ਦੌਰਾ ਕਾਫੀ ਚਰਚਾ ਦਾ ਵਿਸ਼ਾ ਰਿਹਾ ਸੀ।ਦੱਸ ਦਈਏ ਕਿ ਕੈਨੇਡਾ ‘ਚ 21 ਅਕਤੂਬਰ ਨੂੰ ਹੋਈਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 157 ਸੀਟਾਂ ਹਾਸਲ ਕੀਤੀਆਂ ਹਨ ਪਰ ਕੈਨੇਡਾ ਦੇ ਹਾਊਸ ਆਫ ਕਾਮਨਸ ‘ਚ ਬਹੁਮਤ ਲੈਣ ਲਈ 184 ਸੀਟਾਂ ਦੀ ਲੋੜ ਹੈ ਜਿਸ ਕਾਰਨ ਹੁਣ ਜਸਟਿਨ ਟਰੂਡੋ ਗਠਜੋੜ ਵਾਲੀ ਸਰਕਾਰ ਬਣਾਉਣਗੇ।


