- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੰਚ ’ਤੇ ਬੇਹੋਸ਼ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ
ਨਵੀਂ ਦਿੱਲੀ – ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਹਿਮਦਾਬਾਦ ’ਚ ਇਕ ਪ੍ਰੋਗਰਾਮ ਦੌਰਾਨ ਮੰਚ ਉਤੇ ਬੇਹੋਸ਼ ਹੋ ਗਏ।ਪ੍ਰੋਗਰਾਮ ਦੌਰਾਨ ਉਹ ਮੰਚ ’ਤੇ ਖੜ੍ਹੇ ਹੋਏ ਸਨ ਤਾਂ ਇਕਦਮ ਬੇਹੋਸ਼ ਹੋ ਕੇ ਡਿਗਣ ਲਗੇ, ਮੰਚ ’ਤੇ ਆਸਪਾਸ ਖੜ੍ਹੇ ਹੋਰ ਲੋਕਾਂ ਨੇ ਉਨ੍ਹਾਂ ਨੂੰ ਸੰਭਾਲ ਲਿਆ। ਉਨ੍ਹਾਂ ਨੂੰ ਡਿਗਦਾ ਦੇਖ ੳਥੇ ਅਫਰਾ-ਤਫਰੀ ਮਚ ਗਈ।ਫ਼ਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦਸੀ ਜਾ ਰਹੀ ਹੈ।ਕੁਝ ਦੇਰ ਬਾਅਦ ਗਡਕਰੀ ਨੇ ਟਵੀਟ ਕਰਕੇ ਇਸ ਗਲ ਦੀ ਜਾਣਕਾਰੀ ਦਿਤੀ ਕਿ ਉਹ ਹੁਣ ਇਕਦਮ ਠੀਕ ਹਨ।ਉਨ੍ਹਾਂ ਟਵੀਟ ’ਤੇ ਲਿਖਿਆ ਕਿ ਘਟ ਸ਼ੂਗਰ ਕਾਰਨ ਤਬੀਅਤ ਥੋੜ੍ਹੀ ਖਰਾਬ ਹੋ ਗਈ ਸੀ।ਹੁਣ ਮੈਂ ਪੂਰੀ ਤਰ੍ਹਾਂ ਠੀਕ ਹਾਂ ।ਮੇਰੇ ਸਾਰੇ ਸ਼ੁਭਚਿੰਤਕਾਂ ਦਾ ਬਹੁਤ-ਬਹੁਤ ਧੰਨਵਾਦ।ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਅਹਿਮਦਾਬਾਦ ’ਚ ਮਹਾਤਮਾ ਫੂਲੇ ਖੇਤੀਬਾੜੀ ਕਾਲਜ ’ਚ ਡਿਗਰੀ ਵੰਡ ਸਮਾਰੋਹ ਚਲ ਰਿਹਾ ਸੀ, ਇਸ ਪ੍ਰੋਗਰਾਮ ’ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਬੁਲਾਇਆ ਗਿਆ ਸੀ।


