- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ.ਐੱਨ. ‘ਚ ਸੁਸ਼ਮਾ ਨੇ ਕਿਹਾ, ਕਿਸੇ ਨੂੰ ਅੱਤਵਾਦ ਦਾ ਸਮਰਥਨ ਕਰਨ ਦੀ ਛੋਟ ਨਹੀਂ
ਨਿਊਯਾਰਕ – ਭਾਰਤ ਨੇ ਪਾਕਿਸਤਾਨ ਦਾ ਨਾਂ ਲਏ ਬਗੈਰ ਕਿਹਾ ਹੈ ਕਿ ਜਦੋਂ ਦੁਨੀਆ ਕਈ ਤਰ੍ਹਾਂ ਦੇ ਸੰਘਰਸ਼ਾਂ ਦਾ ਸਾਹਮਣੇ ਕਰ ਰਹੀ ਹੈ ਉਦੋਂ ਕਿਸੇ ਵੀ ਦੇਸ਼ ਨੂੰ ਅੱਤਵਾਦ ਦਾ ਸਮਰਥਨ ਕਰਨ ਤੇ ਉਸ ਨੂੰ ਸੁਰੱਖਿਆ ਦੇਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਨਿਊਯਾਰਕ ‘ਚ ਆਯੋਜਿਤ ਨੈਲਸਨ ਮੰਡੇਲਾ ਸ਼ਾਂਤੀ ਸਿਖਰ ਸੰਮੇਲਨ ‘ਚ ਆਪਣੇ ਇਕ ਬਿਆਨ ‘ਚ ਇਹ ਗੱਲ ਕਹੀ। ਸਵਰਾਜ ਨੇ ਬਗੈਰ ਕਿਸੇ ਦਾ ਨਾਂ ਲਏ ਕਿਹਾ ਕਿ ਸਾਡੀ ਦੁਨੀਆ ਹਾਲੇ ਵੀ ਕਈ ਤਰ੍ਹਾਂ ਦੇ ਸੰਘਰਸ਼ਾਂ, ਅੱਤਵਾਦ ਤੇ ਨਫਰਤ ਭਰੇ ਵਿਚਾਰਾਂ ਨਾਲ ਭਰੀ ਹੋਈ ਹੈ ਜੋ ਆਪਣੀ ਹੱਦ ਤੋਂ ਅੱਗੇ ਵਧ ਰਹੀ ਹੈ ਤੇ ਸਾਡੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਲਈ ਕਿਸੇ ਨੂੰ ਵੀ ਅੱਤਵਾਦ ਦਾ ਸਮਰਥਨ ਕਰਨ ਤੇ ਉਸ ਨੂੰ ਸੁਰੱਖਿਆ ਦੇਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਨੇ ਗਲੋਬਲ ਪਰਿਵਾਰ ਦੇ ਰੂਪ ‘ਚ ਦੇਸ਼ ਦੀ ਸਮਾਨਤਾ ਦੇ ‘ਸਾਮੂਹਿਕ ਅਸਤਿਤਵ’ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਨੈਲਸਨ ਮੰਡੇਲਾ ਵਰਗੇ ਪ੍ਰਮੁੱਖ ਨੇਤਾਵਾਂ ਦੀ ਬੁੱਧੀਮਤਾ ‘ਤੇ ਸਾਡੇ ਨੈਤਿਕ ਆਦਰਸ਼ ਬਣੇ ਰਹਿਣੇ ਚਾਹੀਦੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਆਓ ਇਸ ਗ੍ਰਹਿ ਨੂੰ ਇਕੱਠੇ ਸਾਂਝਾ ਕਰਕੇ ਆਪਣੇ ਬੱਚਿਆਂ ਲਈ ਇਕ ਗਲੋਬਲ ਪਰਿਵਾਰ ਵਾਂਗ ਬਿਹਤਰ ਦੁਨੀਆ ਬਣਾਉਂਦੇ ਹਾਂ। ਵਿਦੇਸ਼ ਮੰਤਰੀ ਵੱਲੋਂ ਬਗੈਰ ਕਿਸੇ ਦੇਸ਼ ਦਾ ਨਾਂ ਲਏ ਅੱਤਵਾਦ ‘ਤੇ ਦਿੱਤਾ ਗਿਆ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਕੁਝ ਦਿਨ ਪਹਿਲਾਂ 21 ਸਤੰਬਰ ਨੂੰ ਭਾਰਤ ਨੇ ਪਾਕਿਸਤਾਨ ਨਾਲ ਨਿਊਯਾਰਕ ‘ਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਭਾਰਤ ਨੇ ਸੁਰੱਖਿਆ ਕਰਮਚਾਰੀਆਂ ਦੀ ਬੇਰਹਿਮੀ ਨਾਲ ਹੱਤਿਆ ਤੋਂ ਇਲਾਵਾ ਪਾਕਿਸਤਾਨ ਵੱਲੋਂ ਅੱਤਵਾਦੀਆਂ ਦਾ ਮਾਣ ਵਧਾਉਣ ਲਈ ਉਨ੍ਹਾਂ ‘ਤੇ 30 ਡਾਕ ਟਿਕਟ ਜਾਰੀ ਕੀਤੇ ਜਾਣ ਤੋਂ ਬਾਅਦ ਗੱਲਬਾਤ ਰੱਦ ਕਰਨ ਦਾ ਇਹ ਫੈਸਲਾ ਲਿਆ ਸੀ। ਭਾਰਤ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵਿਚਾਲੇ ਹੋਣ ਵਾਲੀ ਇਸ ਗੱਲਬਾਤ ਨੂੰ ਇਕ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਬੁਰਹਾਨ ਵਾਨੀ ‘ਤੇ ਡਾਕ ਟਿਕਟ ਜਾਰੀ ਕਰਨ ਨਾਲ ਗੱਲਬਾਤ ਦੇ ਪਿੱਛੇ ਪਾਕਿਸਤਾਨ ਦੇ ਨਾਪਾਕ ਇਰਾਦੇ ਸਾਹਮਣੇ ਆ ਗਏ ਹਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਅਸਲੀ ਚਿਹਰੇ ਵੀ ਸਾਹਮਣੇ ਆ ਗਏ ਹਨ।


